ਪੁਰਾਣੀ ਰੰਜਸ਼ ਤਹਿਤ ਦਿਨ ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ

0
82

ਭਿੱਖੀਵਿੰਡ (TLT) ਭਿੱਖੀਵਿੰਡ ਇਲਾਕੇ ਵਿਚ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ ਜਦ ਇਕ ਨੌਜਵਾਨ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੀ ਪਤਨੀ ਹਰਮਨਦੀਪ ਕੌਰ ਨੇ ਦੱਸਿਆ ਕਿ ਗੱਡੀ ਵਿਚ ਬੈਠੇ ਨੌਜਵਾਨਾਂ ਨੇ ਉਸ ਦੇ ਪਤੀ ਦੇ ਸਿਰ ਵਿਚ ਦੋ ਗੋਲੀਆਂ ਮਾਰੀਆਂ ਜਿਸ ਨਾਲ ਉਸ ਦੇ ਪਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ |