ਪੰਜਾਬ ‘ਚ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮ 28 ਦਸੰਬਰ ਤਕ ਹੜਤਾਲ ‘ਤੇ, ਲੋਕਾਂ ਕਰਨਾ ਪੈ ਰਿਹਾ ਪਰੇਸ਼ਾਨੀ ਦਾ ਸਾਹਮਣਾ

0
41

ਲੁਧਿਆਣਾ (TLT) ਪੰਜਾਬ ਵਿਚ ਹੜਤਾਲੀ ਕਾਮਿਆਂ ਨੇ ਸੰਨੀ ਸਰਕਾਰ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਮੈਡੀਕਲ ਸਟਾਫ਼ ਦੀ ਹੜਤਾਲ ਤੋਂ ਬਾਅਦ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਵੀ ਹੜਤਾਲ ’ਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਨੇ 28 ਦਸੰਬਰ ਤਕ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਕਰਮਚਾਰੀ ਬੁੱਧਵਾਰ ਤੋਂ ਹੜਤਾਲ ‘ਤੇ ਹਨ। ਜਿਸ ਕਾਰਨ ਸਰਕਾਰੀ ਦਫ਼ਤਰਾਂ ਦੇ ਕਰਮਚਾਰੀ ਕੰਮ ਨਹੀਂ ਕਰ ਰਹੇ ਹਨ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹਲਕੇ ਵਿਚ ਲੈ ਰਹੀ ਹੈ ਤੇ ਮੰਗਾਂ ਦਾ ਹੱਲ ਕਰੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਕੁਝ ਦਿਨ ਬਾਕੀ ਹਨ ਤੇ ਜੇਕਰ ਸਰਕਾਰ ਨੇ ਇਨ੍ਹਾਂ ਦਿਨਾਂ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਇਹ ਮੰਗਾਂ ਲੰਮੇ ਸਮੇਂ ਤਕ ਠੰਢੇ ਬਸਤੇ ਵਿਚ ਚਲੇ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਪਰ ਅਜ ਤਕ ਵਾਅਦੇ ਪੂਰੇ ਕਰਨ ਲਈ ਇਕ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਯੂਨੀਅਨ ਨੇ ਸਰਕਾਰ ਦੀ ਵਾਅਦਾਖ਼ਿਲਾਫ਼ੀ ਖ਼ਿਲਾਫ਼ 28 ਦਸੰਬਰ ਤਕ ਪੂਰੇ ਸੂਬੇ ਵਿਚ ਕਲਮ ਛੋੜ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਆਪਣੀਆਂ ਸੀਟਾਂ ’ਤੇ ਹਾਜ਼ਰ ਰਹਿਣਗੇ ਪਰ ਕੋਈ ਕੰਮ ਨਹੀਂ ਕਰਨਗੇ।