ਨਾਈਟ ਡਿਊਟੀ ਕਰਕੇ ਆ ਰਹੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ

0
43

 

ਲੁਧਿਆਣਾ (TLT) ਜਸਪਾਲ ਬਾਂਗੜ ਇਲਾਕੇ ਵਿਚ ਵਾਪਰੇ ਇਕ ਸੜਕ ਹਾਦਸੇ ਦੌਰਾਨ ਅਧੇੜ ਉਮਰ ਦੇ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਦਾ ਹੈ। ਜਾਣਕਾਰੀ ਦਿੰਦਿਆਂ ਮਹਾਂਦੇਵ ਨਗਰ ਦੇ ਰਹਿਣ ਵਾਲੇ ਮਹੇਸ਼ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਾਜੇਸ਼ ਗੁਪਤਾ(42) ਫੈਕਟਰੀ ਵਿਚ ਨੌਕਰੀ ਕਰਦਾ ਸੀ। ਬੀਤੀ ਰਾਤ ਉਹ ਨਾਈਟ ਡਿਊਟੀ ਕਰ ਕੇ ਪੈਦਲ ਹੀ ਘਰ ਵਾਪਸ ਆ ਰਿਹਾ ਸੀ। ਜਿਸ ਤਰ੍ਹਾਂ ਹੀ ਰਾਜੇਸ਼ ਖ਼ਾਲਸਾ ਰਬੜ ਇੰਡਸਟਰੀ ਦੇ ਲਾਗੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ।ਰਾਜੇਸ਼ ਐਨੀ ਬੁਰੀ ਤਰ੍ਹਾਂ ਫੱਟੜ ਹੋਇਆ ਕਿ ਉਸ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਜਾਣਕਾਰੀ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਜਾਂਚ ਅਧਿਕਾਰੀ ਏਐਸਆਈ ਕੁਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।