ਸਿਹਤ ਵਿਭਾਗ ਜਲੰਧਰ ਵਲੋਂ ਜਾਗਰੂਕਤਾ-ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

0
44

ਜਲੰਧਰ (ਰਮੇਸ਼ ਗਾਬਾ) ਸਿਹਤ ਵਿਭਾਗ ਜਲੰਧਰ ਵਲੋਂ ਜਿਲ੍ਹੇ ਵਿੱਚ ਆਮ ਲੋਕਾਂ ਤੱਕ “ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਸਬੰਧੀ ਜਾਣਕਾਰੀ ਪਹੁੰਚਾਉਣ ਦੇ ਮਨੋਰਥ ਨਾਲ ਵੀਰਵਾਰ ਨੂੰ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ ਵਲੋਂ ਜਾਗਰੂਕਤਾ-ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਕੁਮਾਰ ਗੁਪਤਾ, ਜਿਲ੍ਹਾ ਸਿਹਤ ਅਫਸਰ ਡਾ. ਨਰੇਸ਼ ਕੁਮਾਰ ਬਾਠਲਾ, ਸਹਾਇਕ ਸਿਹਤ ਅਫਸਰ ਡਾ. ਟੀ. ਪੀ. ਸਿੰਘ, ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਬਲਜੀਤ ਕੌਰ ਰੂਬੀ, ਬੀ. ਈ. ਈ. ਰਾਕੇਸ਼ ਸਿੰਘ, ਬੀ.ਈ.ਈ. ਮਾਨਵ ਸ਼ਰਮਾ, ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਵੀ ਮੌਜੂਦ ਸਨ।