ਕਪੂਰਥਲਾ ਬੇਅਦਬੀ ਮਾਮਲਾ: ਗੁਰਦੁਆਰਾ ਸਾਹਿਬ ਪ੍ਰਬੰਧਕ ਅਮਰਜੀਤ ਸਿੰਘ ਗ੍ਰਿਫ਼ਤਾਰ

0
53

ਕਪੂਰਥਲਾ (tlt) ਗੁਰਦੁਆਰਾ ਸਾਹਿਬ ਨਿਜਾਮਪੁਰ ਮੋੜ ਵਿੱਚ ਬੀਤੇ ਦਿਨੀ ਹੋਏ ਨੋਜਵਾਨ ਦੇ ਕਤਲ ਤੋ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅੱਜ ਦੇ ਹੁਕਮਾਂ ਤੇ ਕਤਲ ਦਾ ਮੁਕਦਮਾ ਦਰਜ ਕਰ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਅਮਰਜੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਗਿਆ। ਜਿਸ ਤੋਂ ਬਾਅਦ ਬਾਬਾ ਅਮਰਜੀਤ ਸਿੰਘ ਦਾ ਪਰਿਵਾਰ ਬਿਨਾ ਕਿਸੇ ਨੂੰ ਕੁਝ ਦੱਸੇ ਆਪਣਾ ਸਮਾਨ ਇੱਕ ਟਰੱਕ ਵਿੱਚ ਲੱਦ ਬਿਨਾ ਕਿਸੇ ਨੂੰ ਦੱਸੇ ਚਲੇ ਗਏ । ਇਸ ਸਬੰਧੀ ਜਦੋਂ ਬਾਬਾ ਅਮਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਬਾਬਾ ਅਮਰਜੀਤ ਸਿੰਘ ਦੀ ਗਿਰਫ਼ਤਾਰੀ ਦੀ ਪੁਸ਼ਟੀ ਤਾਂ ਕੀਤੀ ਪਰ ਉਹ ਗੁਰਦੁਆਰਾ ਸਾਹਿਬ ਕਿਉਂ ਛੱਡ ਕੇ ਜਾ ਰਹੇ ਹਨ ਇਸ ਬਾਰੇ ਉਹਨਾਂ ਕੋਈ ਜਵਾਬ ਨਹੀਂ ਦਿੱਤਾ।

ਇੱਥੇ ਇਹ ਵੀ ਜਿਕਰਯੋਗ ਹੈ ਕਿ ਹੁਣ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਕੋਣ ਵੇਖੇਂਗਾ? ਇਹ ਵੀ ਜਿਕਰਯੋਗ ਹੈ ਕਿ ਕੋਤਵਾਲੀ ਪੁਲਿਸ ਮੁਲਾਜਮਾ ਦੀ ਹਾਜ਼ਰੀ ਵਿੱਚ ਹੀ ਸਾਰਾ ਪਰਿਵਾਰ ਗੁਰਦੁਆਰਾ ਸਾਹਿਬ ਛੱਡ ਕਿ ਗਿਆ ਅਤੇ ਪੁਲਿਸ ਨੇ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਦਿੱਤਾ।

ਦੱਸਣਯੋਗ ਹੈ ਕਿ ਐਤਵਾਰ ਨੂੰ ਕਪੂਰਥਲਾ ਦੇ ਇਕ ਗੁਰਦੁਆਰੇ ‘ਚ ਇਕ ਵਿਅਕਤੀ ‘ਤੇ ਨਿਸ਼ਾਨ ਸਾਹਿਬ ਉਤਾਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲੱਗਾ ਸੀ। ਇਸ ਤੋਂ ਬਾਅਦ ਵਿਅਕਤੀ ਨੂੰ ਬੇਅਦਬੀ ਦੀ ਕੋਸ਼ਿਸ਼ ਦੇ ਮਾਮਲੇ ‘ਚ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਸ ਮਾਮਲੇ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਕਪੂਰਥਲਾ ਮਾਮਲੇ ‘ਚ ਬੇਅਦਬੀ ਦਾ ਕੋਈ ਸਬੂਤ ਸਾਹਮਣੇ ਨਹੀਂ ਆਇਆ ਹੈ। ਇਹ ਕਤਲ ਸੀ।