ਨਵੇਂ ਸਾਲ ਦੇ ਜਸ਼ਨਾਂ ਲਈ ਕੀਤੇ ਸੁਰੱਖਿਆ ਪ੍ਰਬੰਧ ਦੀ ਪੁਲਿਸ ਕਮਿਸ਼ਨਰ ਨੇ ਕੀਤੀ ਸਮੀਖਿਆ

0
52

ਜਲੰਧਰ,(ਰਮੇਸ਼ ਗਾਬਾ)-ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਪੁਲਿਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕ ਨਵੇਂ ਸਾਲ ਦਾ ਸਵਾਗਤ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕਰ ਸਕਣ¢ ਸ੍ਰੀ ਨੌਨਿਹਾਲ ਸਿੰਘ ਨੇ ਦੱਸਿਆ ਕਿ ਅਧਿਕਾਰੀ/ਕਰਮਚਾਰੀਆਂ ਨੂੰ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ¢ ਉਨ੍ਹਾਂ ਕਿਹਾ ਕਿ ਪ੍ਰਬੰਧਾਂ ਦੀ ਸਮੀਖਿਆ ਕਰਨ ਦਾ ਇਕੋ-ਇਕ ਉਦੇਸ਼ ਸੁਰੱਖਿਆ ਪ੍ਰਣਾਲੀ ਨੂੰ ਵਧੇਰੇ ਜਵਾਬਦੇਹ ਅਤੇ ਕੁਸ਼ਲ ਬਣਾਉਣਾ ਹੈ ¢ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਜਸ਼ਨਾਂ ਦÏਰਾਨ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ‘ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ¢ ਜੁਰਮ ਦੀ ਰੋਕਥਾਮ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਸ੍ਰੀ ਨੌਨਿਹਾਲ ਸਿੰਘ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਮਦਦ ਅਤੇ ਸਹਾਇਤਾ ਲਈ 24 ਘੰਟੇ ਤੱਤਪਰ ਹੈ ¢ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਸਖ਼ਤ ਚÏਕਸੀ ਰੱਖਣ ਲਈ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ¢ ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਨੂੰ ਰੋਕਣ ਲਈ ਸ਼ਹਿਰ ‘ਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ¢ ਉਨ੍ਹਾਂ ਕਿਹਾ ਕਿ ਸ਼ਹਿਰ ‘ਚ 24 ਘੰਟੇ ਚÏਕਸੀ ਲਈ ਪੁਲਿਸ ਦੀਆਂ ਵੱਖ-ਵੱਖ ਪੈਟਰੋਲਿੰਗ ਪਾਰਟੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ ¢ ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਵੇਂ ਸਾਲ ਦੇ ਜਸ਼ਨਾਂ ਦÏਰਾਨ ਸੀਨੀਅਰ ਅਧਿਕਾਰੀਆਂ ਵਲੋਂ ਸ਼ਹਿਰ ‘ਚ ਅਮਨ-ਕਾਨੂੰਨ ਦੀ ਸਥਿਤੀ ‘ਤੇ ਵਿਅਕਤੀਗਤ ਤÏਰ ‘ਤੇ ਨਜ਼ਰ ਰੱਖੀ ਜਾਵੇਗੀ ¢ ਸ੍ਰੀ ਨੌਨਿਹਾਲ ਸਿੰਘ ਨੇ ਲੋਕਾਂ ਨੂੰ ਕੋਵਿਡ ਪ੍ਰੋਟੋਕੋਲ ਅਤੇ ਕਾਨੂੰਨ ਵਿਵਸਥਾ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਨਵੇਂ ਸਾਲ ਦਾ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਸਵਾਗਤ ਕਰਨ ਦੀ ਅਪੀਲ ਕੀਤੀ ¢ ਇਸ ਮÏਕੇ ਜੁਆਇੰਟ ਪੁਲਿਸ ਕਮਿਸ਼ਨਰ ਦੀਪਕ ਪਾਰਿਕ ਅਤੇ ਸੰਦੀਪ ਮਲਿਕ, ਡੀ. ਸੀ. ਪੀ. ਜਗਮੋਹਨ ਸਿੰਘ, ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਤੇ ਹਰ ਮÏਜੂਦ ਸਨ¢