ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੇ ਯਾਤਰੀਆਂ ਦੀ ਵਧਾਈ ਮੁਸ਼ਕਿਲ

0
61

ਨਵੀਂ ਦਿੱਲੀ, 31 ਦਸੰਬਰ -TLT/ ਰਾਸ਼ਟਰੀ ਰਾਜਧਾਨੀ ਵਿਚ ਕੋਵਿਡ ਪਾਬੰਦੀਆਂ ਦੇ ਮੱਦੇਨਜ਼ਰ ਸਿਟੀ ਬੱਸਾਂ 50% ਸਮਰਥਾ ਨਾਲ ਚੱਲਣ ਕਾਰਨ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਯਾਤਰੀਆਂ ਦਾ ਕਹਿਣਾ ਹੈ ਕਿ ਸਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਨੂੰ ਘੰਟਿਆਂ ਬੱਧੀ ਖੜ੍ਹੇ ਰਹਿਣਾ ਪੈਂਦਾ ਹੈ, ਜਿਸ ਕਾਰਨ ਅਸੀਂ ਆਪਣੇ ਕੰਮ ਲਈ ਲੇਟ ਹੋ ਜਾਂਦੇ ਹਾਂ।