ਸਾਢੇ ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਔਰਤ ਅਤੇ ਉਸ ਦਾ ਸਾਥੀ ਗ੍ਰਿਫ਼ਤਾਰ

0
78

ਲੁਧਿਆਣਾ 31 ਦਸੰਬਰ (TLT)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਅਤੇ ਉਸਦੇ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਸਾਢੇ ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਗੁਰਜੀਤ ਸਿੰਘ ਉਰਫ ਬੱਬੂ ਵਾਸੀ ਪਿੰਡ ਮਲਕਪੁਰ ਅਤੇ ਅਮਰਜੀਤ ਕੌਰ ਉਰਫ਼ ਜਿੰਦਰਾ ਬਾਈ ਵਾਸੀ ਪਿੰਡ ਮਲਕਪੁਰ ਸ਼ਾਮਿਲ ਹਨ। ਜਾਂਚ ਅਧਿਕਾਰੀ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਇੱਕ ਕਿਲੋ ਸੱਤ ਸੌ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਾਢੇ ਅੱਠ ਕਰੋੜ ਰੁਪਏ ਹੈ। ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਇਨ੍ਹਾਂ ਦਾ ਇੱਕ ਸਾਥੀ ਬਲਜੀਤ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਪੁਲਸ ਉਸਦੀ ਭਾਲ ਕਰ ਰਹੀ ਹੈ।