ਨਾਭਾ ਚ’ ਦਿਲ ਦਹਿਲਾ ਦੇਣ ਵਾਲਾ ਮਾਮਲਾ ਆਇਆ ਸਾਹਮਣੇ, ਪਤੀ ਨੇ ਕੀਤਾ ਪਤਨੀ ਦਾ ਕਤਲ ਤੇ ਫਿਰ ਖ਼ੁਦ ਹੀ ਦਿੱਤੀ ਥਾਣੇ ਪਹੁੰਚ ਕੇ ਇਤਲਾਹ

0
40

ਨਾਭਾ (tlt) ਰਿਆਸਤੀ ਸ਼ਹਿਰ ਨਾਭਾ ਦੇ ਬੋੜਾ ਗੇਟ ਸਥਿਤ ਕਲੋਨੀ ਵਿਚ ਅੱਜ ਤੜਕਸਾਰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਹੀ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ। ਮੌਕੇ ‘ਤੇ ਪਹੁੰਚੇ ਥਾਣਾ ਕੋਤਵਾਲੀ ਪੁਲਿਸ ਦੇ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਮਨਮੋਹਨ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਲੋਂ ਆਪਣੀ ਪਤਨੀ ਅੰਜੂ ਜੋ ਕਿ ਸੈਲੂਨ ਵਿੱਚ ਕੰਮ ਕਰਦੀ ਸੀ, ਦਾ ਕਤਲ ਕਰ ਦਿੱਤਾ ਗਿਆ ਹੈ, ਉਨ੍ਹਾਂ ਦੱਸਿਆ ਕਿ ਮ੍ਰਿਤਕਾ ਅੰਜੂ ਦਾ ਪਤੀ ਹਰਪ੍ਰੀਤ ਸਿੰਘ ਉਸ ਨੂੰ ਸੈਲੂਨ ਚ’ ਕੰਮ ਕਰਨ ਤੋਂ ਰੋਕਦਾ ਸੀ, ਜਿਸ ਕਰਕੇ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਉਨ੍ਹਾਂ ਦਾ ਆਪਸ ਵਿੱਚ ਝਗੜਾ ਚੱਲ ਰਿਹਾ ਸੀ । ਸਹਾਇਕ ਥਾਣੇਦਾਰ ਮਨਮੋਹਨ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਖੁਦ ਹੀ ਜਾ ਕੇ ਇਸ ਕਤਲ ਦੀ ਸੂਚਨਾ ਥਾਣਾ ਕੋਤਵਾਲੀ ਵਿੱਚ ਦਿੱਤੀ ਅਤੇ ਪੁਲਿਸ ਪਾਰਟੀ ਨੇ ਲਾਸ਼ ਨੂੰ ਕਬਜ਼ੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।