PM ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ, ਗ੍ਰਹਿ ਮੰਤਰਾਲੇ ਨੇ ਸੁਰੱਖਿਆ ‘ਚ ਕੁਤਾਹੀ ‘ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

0
36

ਫਿਰੋਜ਼ਪੁਰ (TLT) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਰੋਜ਼ਪੁਰ ‘ਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਰੈਲੀ ਰੱਦ ਕਰ ਦਿੱਤੀ ਗਈ ਹੈ। ਉਂਝ, ਮੀਂਹ ਵਿਚਾਲੇ ਭਾਜਪਾ ਆਗੂ ਸਵੇਰ ਤੋਂ ਹੀ ਰੈਲੀ ਵਾਲੀ ਥਾਂ ’ਤੇ ਪੁੱਜਣੇ ਸ਼ੁਰੂ ਹੋ ਗਏ ਸਨ। ਪ੍ਰਧਾਨ ਮੰਤਰੀ ਹਵਾਈ ਜਹਾਜ਼ ਰਾਹੀਂ ਬਠਿੰਡਾ ਪੁੱਜੇ। ਇੱਥੇ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇੱਥੋਂ ਉਹ ਬਰਸਾਤ ਕਾਰਨ ਸੜਕ ਰਾਹੀਂ ਫਿਰੋਜ਼ਪੁਰ ਲਈ ਰਵਾਨਾ ਹੋ ਗਏ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਹੈਲੀਕਾਪਟਰ ਰਾਹੀਂ ਬਠਿੰਡਾ ਹਵਾਈ ਅੱਡੇ ‘ਤੇ ਪਹੁੰਚਣਾ ਸੀ ਪਰ ਖਰਾਬ ਮੌਸਮ ਕਾਰਨ ਹੈਲੀਕਾਪਟਰ ਟੇਕ ਆਫ ਨਹੀਂ ਹੋ ਸਕਿਆ। ਇਸ ਕਾਰਨ ਮੌਕੇ ’ਤੇ ਹੀ ਉਨ੍ਹਾਂ ਲਈ ਸੜਕੀ ਮਾਰਗ ਦਾ ਪ੍ਰਬੰਧ ਕੀਤਾ ਗਿਆ। ਰਸਤੇ ‘ਚ ਕੁਝ ਲੋਕਾਂ ਨੇ ਸੜਕ ਜਾਮ ਕਰ ਦਿੱਤੀ। ਇਸ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕਮੀ ਮੰਨਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।