PM ਮੋਦੀ ਦੀ ਸੁਰੱਖਿਆ ’ਚ ਕੁਤਾਹੀ, ਭਾਜਪਾ ਵਰਕਰਾਂ ਨੇ ਡੀ. ਸੀ. ਦਫ਼ਤਰ ਬਾਹਰ ਦਿੱਤਾ ਧਰਨਾ

0
66

ਜਲੰਧਰ, 7 ਜਨਵਰੀ:(ਰਮੇਸ਼ ਗਾਬਾ)— ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ’ਚ ਹੋਈ ਸੁਰੱਖਿਆ ਵਿਚ ਕੁਤਾਹੀ ਨੂੰ ਲੈ ਕੇ ਭਾਜਪਾ ਦੇ ਵਰਕਰਾਂ ਨੇ ਪੰਜਾਬ ਭਰ ਦੇ ਡੀ. ਸੀਜ਼. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਜਲੰਧਰ ’ਚ ਹੋਏ ਪ੍ਰਦਰਸ਼ਨ ’ਚ ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਦੇਸ਼ ’ਚ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ, ਜੋ ਪ੍ਰਧਾਨ ਮੰਤਰੀ ਦੀ ਸੁਰੱਖਿਆ ਮੁਹੱਈਆ ਕਰਵਾਉਣ ’ਚ ਸਮਰੱਥ ਨਹੀਂ ਰਹੀ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦਾ ਹੁੰਦਾ ਹੈ ਨਾ ਕਿ ਕਿਸੇ ਪਾਰਟੀ ਨਾਲ ਸਬੰਧਤ ਹੁੰਦਾ ਹੈ, ਜਿਸ ਦੇ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਸੁਰੱਖਿਆ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੜਕ ’ਤੇ 20 ਮਿੰਟਾਂ ਤੱਕ ਆਪਣੇ ਸੁਰੱਖਿਆ ਘੇਰੇ ’ਚ ਖੜ੍ਹੇ ਰਹਿਣਾ ਪਿਆ। ਉਨ੍ਹਾਂ ਕਿਹਾ ਕਿ ਇਸ ਦੇ ਲਈ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਡੀ. ਜੀ. ਪੀ. ਦੇ ਗ੍ਰਹਿ ਸਕੱਤਰ ਤੱਕ ਇਸ ’ਚ ਦੋਸ਼ੀ ਹਨ, ਜੋਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾ ਸਕੇ। ਉਨ੍ਹਾਂ ਵੱਲੋਂ ਇਕ ਮੰਗ ਪੱਤਰ ਵੀ ਸੌਂਪਿਆ ਗਿਆ ਹੈ, ਜਿਸ ’ਚ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।ਉਥੇ ਹੀ ਭਾਜਪਾ ਦੇ ਸੀਨੀਅਰ ਨੇਤਾ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਇਹ ਦੇਸ਼ ਦੇ ਪ੍ਰਧਾਨ ਮੰਤਰੀ ਦੇ ਖ਼ਿਲਾਫ਼ ਬਹੁਤ ਵੱਡੀ ਸਾਜਿਸ਼ ਰਚੀ ਗਈ ਹੈ ਅਤੇ ਸੁਰੱਖਿਆ ਏਜੰਸੀਆਂ ਸਮੇਤ ਪੁਲਸ ਪ੍ਰਸ਼ਾਸਨ ਦੀ ਬਹੁਤ ਵੱਡੀ ਨਾਲਾਇਕੀ ਹੈ ਕਿ ਉਹ ਪ੍ਰਧਾਨ ਮੰਤਰੀ ਦੇ ਰਸਤੇ ਨੂੰ ਸਾਫ਼ ਨਹੀਂ ਕਰਵਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਧਰਨਾ ਸੀ ਅਤੇ ਕੋਈ ਵੀ ਅਣਹੋਣੀ ਹੋ ਸਕਦੀ ਸੀ।