ਵਿਧਾਨ ਸਭਾ ਚੋਣਾਂ ਦਾ ਐਲਾਨ, ਪੰਜਾਬ ਚ ਇਸ ਤਰੀਕ ਨੂੰ ਪੈਣਗੀਆਂ ਵੋਟਾਂ

0
110

ਨਵੀਂ ਦਿੱਲੀ (TLT) ਇਲੈਕਸ਼ਨ ਕਮਿਸ਼ਨ ਆਫ ਇੰਡੀਆ ਦੇ ਵੱਲੋਂ ਅੱਜ ਆਖਿਰ ਦੇਸ਼ ਅੰਦਰ ਪੰਜ ਸੂਬਿਆਂ ਦੀਆਂ ਹੋਣ ਵਾਲੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦੱਸਿਆ 14 ਫਰਵਰੀ ਨੂੰ ਪੰਜਾਬ ਵਿੱਚ ਪੈਣਗੀਆਂ ਵੋਟਾਂ  ਦੱਸ ਮਾਰਚ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ  । ਪੰਜਾਬ ਉੱਤਰਾਖੰਡ ਅਤੇ ਗੋਆ ਵਿੱਚ ਇੱਕੋ ਸਮੇਂ ਵੋਟਾਂ ਪੈਣਗੀਆਂ । ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜ ਸੂਬਿਆਂ ਦੀਆਂ 696 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈਣਗੀਆਂ ਅਤੇ ਪੰਦਰਾਂ ਸੂਬਿਆਂ ਦੇ ਅਠਾਰਾਂ ਕਰੋੜ ਤੋਂ ਵੱਧ ਵੋਟਰ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣਗੇ।