ਡਰੱਗ ਕੇਸ ਮਾਮਲਾ: ਬਿਕਰਮ ਮਜੀਠੀਆ ਨੂੰ ਮਿਲੀ ਅਗਾਊਂ ਜ਼ਮਾਨਤ

0
37

ਚੰਡੀਗੜ੍ਹ (TLT) ਐਨਡੀਪੀਐਸ ਕੇਸ ਵਿੱਚ ਫਸੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਹਾਈ ਕੋਰਟ ਨੇ ਦੇ ਦਿੱਤੀ ਹੈ। ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਹੇਠਲੀ ਅਦਾਲਤ ਵੱਲੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਮਜੀਠੀਆ ਨੇ ਹੁਣ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ।ਇਸ ਕੇਸ ਵਿੱਚ ਮਜੀਠੀਆ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਅਤੇ ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਪੀ ਚਿਦੰਬਰਮ ਪੇਸ਼ ਹੋਏ।