ਜਲੰਧਰ ਨੌਰਥ ਤੋਂ ਬਹੁਜਨ ਸਮਾਜ ਪਾਰਟੀ ਬਦਲ ਸਕਦੀ ਹੈ ਆਪਣਾ ਉਮੀਦਵਾਰ

0
43

ਜਲੰਧਰ (TLT) ਜਲੰਧਰ ਉੱਤਰੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਕੁਲਦੀਪ ਸਿੰਘ ਲੁਬਾਣਾ ਦੀ ਟਿਕਟ ਬਦਲਣ ਦੀ ਚਰਚਾ ਇਨ੍ਹੀਂ ਦਿਨੀਂ ਹਲਕੇ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸੂਤਰ ਦੱਸਦੇ ਹਨ ਕਿ ਵਾਰਡ ਨੰਬਰ 5 ਦੇ ਕੌਂਸਲਰ ਕੁਲਦੀਪ ਸਿੰਘ ਲੁਬਾਣਾ ਨੂੰ ਬਸਪਾ ਵੱਲੋਂ ਉੱਤਰੀ ਖੇਤਰ ਤੋਂ ਇੰਚਾਰਜ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਨਾਲ ਵੱਡੇ ਪੱਧਰ ਤੇ ਹਲਕੇ ਦੇ ਕੌਂਸਲਰ ਨਹੀਂ ਤੁਰੇ ਅਤੇ ਉਹਨਾਂ ਦਾ ਅੰਦਰੋਂ ਅੰਦਰੀ ਵਿਰੋਧ ਹੋ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਕਈ ਕੌਂਸਲਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਸ਼ਹਿਰੀ ਪ੍ਰਧਾਨ ਸ. ਕੁਲਵੰਤ ਸਿੰਘ ਮੰਨਣ ਕੋਲ ਆਪਣਾ ਵਿਰੋਧ ਵੀ ਦਰਜ ਕਰਵਾਇਆ , ਇਸੇ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਦੀਆਂ ਮੀਟਿੰਗਾਂ ਵੀ ਸ਼ਹਿਰੀ ਪ੍ਰਧਾਨ ਨਾਲ ਹੋ ਚੁੱਕੀਆਂ ਹਨ। ਸੂਤਰ ਇਹ ਵੀ ਦਸਦੇ ਹਨ ਕੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲ ਵੀ ਉਕਤ ਵਿਰੋਧ ਸਬੰਧੀ ਗੱਲ ਪੁੱਜੀ ਹੈ ਉਨ੍ਹਾਂ ਨੇ ਬਸਪਾ ਹਾਈਕਮਾਨ ਨਾਲ ਵੀ ਗੱਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਲੁਬਾਣਾ ਨੂੰ ਬਦਲਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ, ਉਹਨਾਂ ਦੀ ਥਾਂ ਤੇ ਕਲੋਨਾਈਜ਼ਰ ਰੰਧਾਵਾ ਦੇ ਲੜਕੇ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ।

ਇਸੇ ਸਬੰਧ ਵਿੱਚ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਬੀਰ ਸਿੰਘ ਬੈਣੀਵਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕੇ ਬਹੁਜਨ ਸਮਾਜ ਪਾਰਟੀ ਨੇ ਵੀ ਹਲਕਿਆਂ ਵਿਚ ਹਲਕਾ ਇੰਚਾਰਜ ਲਗਾਏ ਹਨ ਉਕਤ ਹਲਕਾ ਇੰਚਾਰਜਾਂ ਨੂੰ ਤਾਂ ਹੀ ਉਮੀਦਵਾਰ ਬਣਾਇਆ ਜਾਵੇਗਾ ਜੇਕਰ ਉਨ੍ਹਾਂ ਦੀ ਕਾਰਗੁਜ਼ਾਰੀ ਹਲਕੇ ਵਿੱਚ ਵਧੀਆ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਅਸੀਂ ਇਕ ਕਮੇਟੀ ਬਣਾਈ ਹੋਈ ਹੈ ਜਾਂਚ ਕਰੇਗੀ ਕਿ ਕਿਸ ਹਲਕਾ ਇੰਚਾਰਜ ਦੀ ਮਾੜੀ ਕਾਰਗੁਜ਼ਾਰੀ ਰਹੀ ਹੈ,ਓਸ ਨੂੰ ਬਦਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ 16 ਤਰੀਕ ਨੂੰ ਆਪਣੀ ਰਿਪੋਰਟ ਪੇਸ਼ ਕਰੇਗੀ ਜਿਸ ਉਮੀਦਵਾਰ ਦੀ ਕਾਰਗੁਜ਼ਾਰੀ ਠੀਕ ਨਹੀਂ ਹੋਵੇਗੀ ਉਸ ਨੂੰ ਉਮੀਦਵਾਰ ਘੋਸਿਤ ਨਹੀਂ ਕੀਤਾ ਜਾਵੇਗਾ। ਸ੍ਰੀ ਰਣਧੀਰ ਸਿੰਘ ਬਹਿਣੀਵਾਲ ਨੇ ਅੱਗੇ ਕਿਹਾ ਕਿ ਹੋ ਸਕਦਾ ਹੈ ਕਿ ਦੋ ਹਲਕਾ ਇੰਚਾਰਜਾਂ ਨੂੰ ਉਮੀਦਵਾਰ ਨਾ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ 21 ਫਰਵਰੀ ਨੂੰ ਪਾਰਟੀ ਹਾਈਕਮਾਨ ਵੱਲੋਂ ਪੰਜਾਬ ਦੀਆਂ ਵੀ ਸੀਟਾਂ ਤੇ ਉਮੀਦਵਾਰ ਐਲਾਨੇ ਜਾਣਗੇ।