ਕੈਪਟਨ ਦੇ ਗੜ੍ਹ ਪਟਿਆਲਾ ‘ਚ ਕਾਂਗਰਸੀ ਸਰਪੰਚ ਨੂੰ ਗੋਲੀ ਮਾਰ ਕੇ ਜ਼ਖਮੀ, ਹਾਲਤ ਨਾਜ਼ੁਕ

0
37

ਪਟਿਆਲਾ (TLT) ਅਣਪਛਾਤਿਆਂ ਵੱਲੋਂ ਸਾਬਕਾ ਕਾਂਗਰਸੀ ਸਰਪੰਚ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਮੰਗਲਵਾਰ ਦੀ ਸਵੇਰ ਅੰਜਾਮ ਦਿੱਤਾ ਗਿਆ ਹੈ। ਪਿੰਡ ਝਿੱਲ ਦੇ ਸਾਬਕਾ ਸਰਪੰਚ ਤਾਰਾ ਦੱਤ ਦੇ ਦੋ ਤੋਂ ਤਿੰਨ ਗੋਲੀਆਂ ਲੱਗੀਆਂ ਹਨ, ਜਿਸਨੂੰ ਗੰਭੀਰ ਹਾਲਤ ਵਿਚ ਸਥਾਨਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਫਿਲਹ‍ਾਲ ਥਾਣਾ ਤਿ੍ਰਪੜੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਜ਼ਖ਼ਮੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਐਸਪੀ ਸਿਟੀ ਹਰਪਾਲ ਸਿੰਘ ਨੇ ਦੱਸਿਆ ਕਿ ਸਾਬਕਾ ਸਰਪੰਚ ਤਾਰਾ ਦੱਤ ‘ਤੇ ਗੋਲੀਆਂ ਚਲਾਉਣ ਬਾਰੇ ਸੂਚਨਾ ਮਿਲੀ ਹੈ। ਤਾਰਾ ਦੱਤ ਪਟਿਆਲਾ ਦੇ ਤ੍ਰਿਪੜੀ ਦੇ ਵਿਕਾਸ ਨਗਰ ਵਿਖੇ ਆਪਣੀ ਨਵੀਂ ਬਣ ਰਹੀ ਕੋਠੀ ਵਿੱਚ ਮਜ਼ਦੂਰਾਂ ਲਈ ਚਾਹ ਲੈ ਕੇ ਆਇਆ ਸੀ। ਇਸੇ ਦੌਰਾਨ ਹੀ ਕਾਰ ਸਵਾਰਾਂ ਵੱਲੋਂ ਤਾਰਾ ਦੱਤ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਇਹ ਹਮਲਾ ਕਿਸ ਨੇ ਤੇ ਕਿਉਂ ਕੀਤਾ ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।