ਪੰਜਾਬ ‘ਚ ਵਧਣ ਲੱਗਾ ਭਾਜਪਾ ਦਾ ਕੁਨਬਾ, ਕੈਪਟਨ ਦੀ ਭੂਆ ਤੇ ਚੰਨੀ ਦੇ ਚਾਚੇ ਦੇ ਪੁੱਤ ਸਮੇਤ 70 ਆਗੂ ਸ਼ਾਮਲ

0
45

ਚੰਡੀਗਡ਼੍ਹ/ਸੰਗਰੂਰ (tlt) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਭੂਆ ਦੇ ਪੁੱਤਰ ਤੇ ਸਾਬਕਾ ਕਾਂਗਰਸੀ ਵਿਧਾਇਕ ਅਰਵਿੰਦ ਖੰਨਾ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਚਚੇਰੇ ਭਰਾ ਜਸਵਿੰਦਰ ਸਿੰਘ ਧਾਲੀਵਾਲ ਸਮੇਤ ਵੱਖ-ਵੱਖ ਪਾਰਟੀਆਂ ਤੇ ਸੰਗਠਨਾਂ ਦੇ ਕਈ ਆਗੂ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ। ਇਨ੍ਹਾਂ ’ਚ ਕੈਪਟਨ ਦੀ ਸਾਬਕਾ ਓਐੱਸਡੀ ਲਖਵਿੰਦਰ ਕੌਰ ਗਰਚਾ ਤੇ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਦੇ ਪੀਏ ਰਹੇ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਐੱਸਐੱਸਐੱਫ) ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਤੁੰਗ ਦਾ ਨਾਂ ਵੀ ਸ਼ਾਮਲ ਹੈ।

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪਾਰਟੀ ਹਾਈ ਕਮਾਨ ਦੀ ਅਗਵਾਈ ’ਚ ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਤੇ ਗੁਰਚਰਨ ਸਿੰਘ ਟੌਹਡ਼ਾ ਦੇ ਪਰਿਵਾਰ ਦੇ ਮੈਂਬਰਾਂ ਤੋਂ ਇਲਾਵਾ ਹੋਰ ਪਾਰਟੀਆਂ ਦੇ ਕਈ ਸੀਨੀਅਰ ਆਗੂ ਦਿੱਲੀ ’ਚ ਭਾਜਪਾ ਪਰਿਵਾਰ ’ਚ ਸ਼ਾਮਲ ਹੋਏ। ਉੱਥੇ ਕਈ ਹੋਰ ਦਿੱਗਜ ਆਗੂ ਚੰਡੀਗਡ਼੍ਹ ’ਚ ਭਾਜਪਾ ’ਚ ਸ਼ਾਮਲ ਹੋਏ ਹਨ।