ਕਾਂਗਰਸ ਨੇ ਅਬੋਹਰ ਵਿਧਾਨ ਸਭਾ ਹਲਕੇ ਤੋਂ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਨੂੰ ਬਣਾਇਆ ਉਮੀਦਵਾਰ

0
38

ਅਬੋਹਰ (tlt) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਦੇ ਤਹਿਤ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਨੂੰ ਅਬੋਹਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਸੰਦੀਪ ਜਾਖੜ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਬੋਹਰ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ ਤੇ ਇੱਥੋਂ ਸਾਰਾ ਕੰਮਕਾਜ ਉਹੀ ਦੇਖਦੇ ਸਨ। ਉਨ੍ਹਾਂ ਵੱਲੋਂ ਸਿਆਸਤ ਦੇ ਨਾਲ ਨਾਲ ਸਮਾਜਿਕ ਖੇਤਰ ਵਿੱਚ ਵੀ ਆਪਣੀ ਨਿਵੇਕਲੀ ਪਛਾਣ ਬਣਾਈ ਗਈ ਹੈ। ਸੰਦੀਪ ਜਾਖੜ ਨੂੰ ਟਿਕਟ ਮਿਲਣ ਤੇ ਜਿੱਥੇ ਵਰਕਰਾਂ ਵਿੱਚ ਖੁਸ਼ੀ ਦਾ ਆਲਮ ਪਾਇਆ ਜਾ ਰਿਹਾ ਹੈ।ਉਥੇ ਸੰਦੀਪ ਜਾਖੜ ਨੇ ਟਿਕਟ ਮਿਲਣ ਤੇ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਸੀਟ ਨੂੰ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ।