ਬਿਨਾਂ ਹੈਲਮੇਟ ਦੇ ਫੜੇ ਜਾਣ ‘ਤੇ ਤਿੰਨ ਮਹੀਨੇ ਤਕ ਰੱਦ ਹੋਵੇਗਾ ਲਾਇਸੈਂਸ

0
1550

ਬੈਂਗਲੁਰੂ (TLT) : ਕਰਨਾਟਕ ਸਰਕਾਰ ਨੇ ਦੋ ਪਹੀਆ ਵਾਹਨ ਚਾਲਕਾਂ ਤੇ ਉਸ ‘ਤੇ ਸਵਾਰ ਹੋਣ ਵਾਲਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅਹਿਮ ਫ਼ੈਸਲਾ ਕੀਤਾ ਹੈ। ਬਿਨਾਂ ਹੈਲਮੇਟ ਪਹਿਨੇ ਚਾਲਕ ਸਮੇਤ ਮੋਟਰਸਾਈਕਲ ‘ਤੇ ਸਵਾਰ ਹੋਣ ਵਾਲਿਆਂ ਦਾ ਡਰਾਈਵਿੰਗ ਲਾਇਸੈਂਸ (ਡੀਐੱਲ) ਤਿੰਨ ਮਹੀਨਿਆਂ ਤਕ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਨਵੇਂ ਨਿਰਦੇਸ਼ਾਂ ਮੁਤਾਬਕ ਦੋਪਹੀਆ ਵਾਹਨਾਂ ‘ਤੇ ਸਵਾਰ ਹੋਣ ਵਾਲੇ ਚਾਰ ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਹੈਲਮੇਟ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਇਸ ਦੀ ਉਲੰਘਣਾ ਕਰਨ ਵਾਲਿਆਂ ਲਈ ਜੁਰਮਾਨੇ ਦੇ ਨਾਲ ਹੀ ਡਰਾਈਵਿੰਗ ਲਾਇਸੈਂਸ ਨੂੰ ਤਿੰਨ ਮਹੀਨਿਆਂ ਤਕ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਨਿਰਦੇਸ਼ ਸੂਬੇ ਦੇ ਟਰਾਂਸਪੋਰਟ ਵਿਭਾਗ ਨੂੰ ਜਾਰੀ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਲਿਆ ਗਿਆ ਹੈ।