ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 55,838 ਮਾਮਲੇ ਆਏ ਸਾਹਮਣੇ, 702 ਲੋਕਾਂ ਦੀ ਗਈ ਜਾਨ

0
463

ਨਵੀਂ ਦਿੱਲੀ, 22 ਅਕਤੂਬਰ (TLT News)- ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ ਕੋਰੋਨਾ ਦੇ 55,838 ਮਾਮਲੇ ਸਾਹਮਣੇ ਆਏ ਹਨ ਅਤੇ 702 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 77,06,946 ਹੋ ਗਈ ਹੈ, ਜਿਨ੍ਹਾਂ ‘ਚੋਂ 7,15,812 ਸਰਗਰਮ ਮਾਮਲੇ ਹਨ। ਉੱਥੇ ਹੀ ਕੋਰੋਨਾ ਕਾਰਨ ਹੁਣ ਤੱਕ ਦੇਸ਼ ਭਰ ‘ਚ 1,16,616 ਲੋਕਾਂ ਦੀ ਮੌਤ ਹੋ ਚੁੱਕੀ ਹੈ।