
ਜੰਡਿਆਲਾ ਗੁਰੂ, 23 ਅਕਤੂਬਰ (TLT News) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ ‘ਤੇ ਚੱਲ ਰਿਹਾ ਧਰਨਾ ਅੱਜ 30ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ । ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਆਰਡੀਨੈਂਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।