ਸੈਨਿਕ ਵੋਕੇਸ਼ਨ ਟਰੇਨਿੰਗ ਸੈਂਟਰ ‘ਚ 11 ਮਹੀਨਿਆਂ ਲਈ ਹੋਵੇਗੀ ਠੇਕੇ ਦੇ ਅਧਾਰ ‘ਤੇ ਸਟਾਫ਼ ਦੀ ਭਰਤੀ

0
60
ਜਲੰਧਰ 23 ਅਕਤੂਬਰ TLT/ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ, ਜਲੰਧਰ ਵਿਖੇ 11 ਮਹੀਨੇ ਲਈ ਠੇਕੇ ਦੇ ਅਧਾਰ ‘ਤੇ ਸਟਾਫ਼ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਕਰਨਲ ਦਲਵਿੰਦਰ ਸਿੰਘ (ਰਿਟਾ.) ਨੇ ਦੱਸਿਆ ਕਿ 11 ਮਹੀਨੇ ਲਈ ਠੇਕੇ ਦੇ ਅਧਾਰ ‘ਤੇ ਐਜੂਕੇਸ਼ਨ ਇੰਸਟਰੱਕਟਰ , ਫਿਜ਼ੀਕਲ ਟ੍ਰੇਨਿੰਗ ਇੰਸਟਰੱਕਟਰ (ਪੀ.ਟੀ.ਆਈ.) , ਪਾਰਟ ਟਾਈਮ ਕਲਰਕ ਅਤੇ ਸਫ਼ਾਈ ਸੇਵਕ ਦੀ ਭਰਤੀ ਕੀਤੀ ਜਾ ਰਹੀ ਹੈ।
ਉਨ•ਾਂ ਦੱਸਿਆ ਕਿ ਐਜੂਕੇਸ਼ਨ ਇੰਸਟਰੱਕਟਰ ਦੀਆਂ ਦੋ ਅਸਾਮੀਆਂ ਹਨ ਜਿਸ ਲਈ ਉਮੀਦਵਾਰ ਦੀ ਯੋਗਤਾ ਰਿਟਾਇਰਡ ਜੇ.ਸੀ.ਓ./ਹਵਲਦਾਰ (ਆਰਮੀ ਐਜੂਕੇਸ਼ਨ ਕੋਰ ) ਜਾਂ ਸਾਬਕਾ ਸੈਨਿਕ ਜਾਂ ਸਾਬਕਾ ਸੈਨਿਕ ਦੇ ਆਸ਼ਰਿਤ ਸਾਇੰਸ ਤੇ ਹਿਸਾਬ ਵਿਸ਼ੇ ਨਾਲ ਗ੍ਰੈਜੂਏਟ ਹੋਣੀ ਚਾਹੀਦੀ ਹੈ। ਉਨ•ਾਂ ਦੱਸਿਆ ਕਿ ਇਸੇ ਤਰ•ਾਂ ਫਿਜ਼ੀਕਲ ਟ੍ਰੇਨਿੰਗ ਇੰਸਟਰੱਕਟਰ (ਪੀ.ਟੀ.ਆਈ.) ਦੀ ਇਕ ਅਸਾਮੀ ਲਈ ਉਮੀਦਵਾਰ ਦੀ ਯੋਗਤਾ ਸਾਬਕਾ ਸੈਨਿਕ ਨਾਲ ਲਾਂਗ ਪੀ.ਟੀ. ਕੁਆਲੀਫਾਈਡ ਕੋਰਸ (ਮੈਡੀਕਲ ਸ਼ੇਪ ਵਨ) ਹੋਵੇ।
ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਨੇ ਅੱਗੇ ਦੱਸਿਆ ਕਿ ਪਾਰਟ ਟਾਈਮ ਕਲਰਕ ਦੀ ਇਕ ਅਸਾਮੀ ਲਈ ਉਮੀਦਵਾਰ ਦੀ ਯੋਗਤਾ ਸਾਬਕਾ ਸੈਨਿਕ ਕਲਰਕ (ਜੀ.ਡੀ.) ਹੈ। ਉਨ•ਾਂ ਦੱਸਿਆ ਕਿ ਇਸੇ ਤਰ•ਾਂ ਸਫਾਈ ਸੇਵਕ ਦੀ ਇਕ ਅਸਾਮੀ ਭਰੀ ਜਾਣੀ ਹੈ।
ਉਨ•ਾਂ ਅੱਗੇ ਦੱਸਿਆ ਕਿ ਐਜੂਕੇਸ਼ਨ ਇੰਸਟਰੱਕਟਰ ਨੂੰ 12 ਹਜ਼ਾਰ ਪ੍ਰਤੀ ਮਹੀਨਾ ਮਾਣ ਭੱਤਾ ਅਤੇ ਫਿਜ਼ੀਕਲ ਟ੍ਰੇਨਿੰਗ ਇੰਸਟਰੱਕਟਰ (ਪੀ.ਟੀ.ਆਈ.) ਨੂੰ ਪ੍ਰਤੀ ਮਹੀਨਾ 12 ਹਜ਼ਾਰ ਰੁਪਏ ਮਾਣ ਭੱਤਾ, ਪਾਰਟ ਟਾਈਮ ਕਲਰਕ ਨੂੰ 8500 ਰੁਪਏ ਅਤੇ ਸਫਾਈ ਸੇਵਕ ਨੂੰ 9000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਵੇਰਵਾ ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ , ਸ਼ਾਸਤਰੀ ਮਾਰਕਿਟ, ਲਾਡੋਵਾਲੀ ਰੋਡ,ਜਲੰਧਰ ਵਿਖੇ 28 ਅਕਤੂਬਰ 2020 ਸ਼ਾਮ 5 ਵਜੇ ਤੱਕ ਜਮਾਂ ਕਰਵਾ ਸਕਦੇ ਹਨ। ਉਨ•ਾਂ ਦੱਸਿਆ ਕਿ ਸਾਬਕਾ ਸੈਨਿਕ ਅਤੇ ਉਨ•ਾਂ ਦੇ ਆਸ਼ਰਿਤਾਂ ਨੂੰ ਪਹਿਲ ਦਿੱਤੀ ਜਾਵੇਗੀ।