ਸੰਗਰੂਰ ਨੂੰ ਪਲਾਸਟਿਕ ਰਹਿਤ ਸ਼ਹਿਰ ਬਣਾਉਣ ਲਈ ਮੁਹਿੰਮ ਦੀ ਹੋਈ ਸ਼ੁਰੂਆਤ

0
59

ਸੰਗਰੂਰ, 24 ਅਕਤੂਬਰ (TLT News) – ਸੰਗਰੂਰ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਜੋਰਾਂ- ਸ਼ੋਰਾਂ ਨਾਲ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਸ਼ਹਿਰ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਵੀ ਖ਼ਾਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੰਗਰੂਰ ਸ਼ਹਿਰ ਨੂੰ ਪਲਾਸਟਿਕ ਰਹਿਤ ਬਣਾਉਣ ਲਈ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ।