ਹਾਥਰਸ ਮਾਮਲਾ ਦਿੱਲੀ ਤਬਦੀਲ ਹੋਵੇਗਾ ਜਾਂ ਨਹੀਂ, ਸੁਪਰੀਮ ਕੋਰਟ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ

0
103

ਨਵੀਂ ਦਿੱਲੀ, 27 ਅਕਤੂਬਰ (TLT News)- ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਇਕ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ‘ਚ ਸੁਪਰੀਮ ਕੋਰਟ ਵਲੋਂ ਅੱਜ ਆਪਣਾ ਫ਼ੈਸਲਾ ਸੁਣਾਇਆ ਜਾਵੇਗਾ। ਸੁਪਰੀਮ ਕੋਰਟ ਵਲੋਂ ਇਹ ਤੈਅ ਕੀਤਾ ਜਾਵੇਗਾ ਕਿ ਸੀ. ਬੀ. ਆਈ. ਜਾਂਚ ਦੀ ਨਿਗਰਾਨੀ ਸੁਪਰੀਮ ਕੋਰਟ ਵਲੋਂ ਕੀਤੀ ਜਾਵੇਗੀ ਜਾਂ ਫਿਰ ਹਾਈਕੋਰਟ ਵਲੋਂ। ਮਾਮਲੇ ਦਾ ਟ੍ਰਾਇਲ ਉੱਤਰ ਪ੍ਰਦੇਸ਼ ਤੋਂ ਦਿੱਲੀ ਤਬਦੀਲ ਕਰਨ ਦੇ ਨਾਲ ਹੀ ਪੀੜਤਾ ਦੇ ਪਰਿਵਾਰ ਨੂੰ ਮੁਹੱਈਆ ਕਰਾਈ ਜਾਣ ਵਾਲੀ ਸੁਰੱਖਿਆ ਦੇ ਬਾਰੇ ‘ਚ ਵੀ ਸੁਪਰੀਮ ਕੋਰਟ ਵਲੋਂ ਆਪਣਾ ਫ਼ੈਸਲਾ ਸੁਣਾਇਆ ਜਾਵੇਗਾ। ਚੀਫ਼ ਜਸਟਿਸ ਐਸ. ਏ. ਬੋਬੜੇ ਦੀ ਪ੍ਰਧਾਨਗੀ ‘ਚ ਜਸਟਿਸ ਏ. ਐਸ. ਬੋਪੰਨਾ ਅਤੇ ਵੀ. ਰਾਮਾਸੁਬਰਾਮਣੀਅਮ ਦੇ ਬੈਂਚ ਵਲੋਂ ਦੁਪਹਿਰ 12 ਵਜੇ ਆਪਣਾ ਫ਼ੈਸਲਾ ਸੁਣਾਇਆ ਜਾਵੇਗਾ।