ਜਲੰਧਰ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਕਾਰ ਨਵਾਂਸ਼ਹਿਰ ‘ਚ ਹੋਈ ਹਾਦਸੇ ਦਾ ਸ਼ਿਕਾਰ

0
127

ਜਲੰਧਰ, 27 ਅਕਤੂਬਰ (TLT News)- ਜਲੰਧਰ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਕਾਰ ਨਵਾਂਸ਼ਹਿਰ ‘ਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ ਵਿਧਾਇਕ ਰਿੰਕੂ, ਕਾਰ ਚਾਲਕ ਅਤੇ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਰਿੰਕੂ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸਨ ਕਿ ਇਸੇ ਤੋਂ ਦੌਰਾਨ ਰਸਤੇ ‘ਚ ਗ਼ਲਤ ਦਿਸ਼ਾ ਤੋਂ ਆ ਰਹੀ ਇਕ ਟਰੈਕਟਰ-ਟਰਾਲੀ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਮੂਹਰਲੇ ਹਿੱਸੇ ਦੇ ਪਰਖੱਚੇ ਹੀ ਉੱਡ ਗਏ। ਫਿਲਹਾਲ ਪੁਲਿਸ ਨੇ ਟਰੈਕਟਰ-ਟਰਾਲੀ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।