ਰਾਜਸਥਾਨ ‘ਚ ਪਟਾਕਿਆਂ ਦੀ ਵਿੱਕਰੀ ਅਤੇ ਆਤਿਸ਼ਬਾਜ਼ੀ ‘ਤੇ ਲੱਗੀ ਰੋਕ

0
118

ਜੈਪੁਰ, 2 ਨਵੰਬਰ- ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਰਾਜਸਥਾਨ ਸਰਕਾਰ ਨੇ ਪਟਾਕਿਆਂ ਦੀ ਵਿੱਕਰੀ ਅਤੇ ਆਤਿਸ਼ਬਾਜ਼ੀ ‘ਤੇ ਰੋਕ ਦਿੱਤੀ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਕੋਰੋਨਾ ਪੀੜਤਾਂ ਅਤੇ ਲੋਕਾਂ ਸਿਹਤ ‘ਤੇ ਪੈਣ ਵਾਲੇ ਅਸਰ ਨੂੰ ਦੇਖਦਿਆਂ ਪਟਾਕਿਆਂ ਦੀ ਵਰਤੋਂ ਨਾ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧੀ ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ, ”ਪਟਾਕਿਆਂ ਤੋਂ ਨਿਕਲਣ ਵਾਲੇ ਜ਼ਹਿਰੀਲੇ ਧੂੰਏਂ ਤੋਂ ਕੋਵਿਡ-19 ਦੇ ਰੋਗੀਆਂ ਅਤੇ ਆਮ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਸੂਬੇ ‘ਚ ਪਟਾਕਿਆਂ ਦੀ ਵਿੱਕਰੀ ਅਤੇ ਆਤਿਸ਼ਬਾਜ਼ੀ ‘ਤੇ ਰੋਕ ਲਗਾਉਣ ਅਤੇ ਬਿਨਾਂ ਫਿਟਨੈੱਸ ਦੇ ਧੂੰਆਂ ਉਗਲਣ ਵਾਲੇ ਵਾਹਨਾਂ ‘ਤੇ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।”