ਮੁੱਖ ਮੰਤਰੀ ਪੰਜਾਬ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਨੂੰ ਲੈ ਕੇ ਸਸਪੈਂਸ ਬਰਕਰਾਰ

0
58

ਚੰਡੀਗੜ੍ਹ, 3 ਨਵੰਬਰ (TLT News)- ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਨਵੰਬਰ ਨੂੰ ਸਾਰੇ ਵਿਧਾਇਕਾਂ ਨਾਲ ਰਾਸ਼ਟਰਪਤੀ ਨੂੰ ਮਿਲਣ ਦਾ ਐਲਾਨ ਕੀਤਾ ਸੀ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਨੇ ਅਜੇ ਤੱਕ ਮਿਲਣ ਦਾ ਸਮਾਂ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ‘ਚ ਪਾਸ ਕੀਤੇ ਗਏ ਖੇਤੀ ਬਿੱਲ ਵੀ ਅਜੇ ਤੱਕ ਰਾਜਪਾਲ ਪੰਜਾਬ ਦੇ ਕੋਲ ਹੀ ਪਏ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਅਜਿਹੇ ‘ਚ ਮੁੱਖ ਮੰਤਰੀ ਅਤੇ ਵਿਧਾਇਕਾਂ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਸੰਭਾਵਨਾ ਘੱਟ ਹੀ ਜਤਾਈ ਜਾ ਰਹੀ ਹੈ।