ਸੰਗਰੂਰ, 3 ਨਵੰਬਰ (TLT News)- ਦੇਸ਼ ‘ਚ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਲੈ ਕੇ ਦੇਸ਼ ਵਾਸੀਆਂ ਦੀਆਂ ਚਿੰਤਾਵਾਂ ਨੂੰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਾਉਣ ਲਈ ਸੰਗਰੂਰ ਤੋਂ ਯੂਥ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਲੂਆਂ ਅਤੇ ਪਿਆਜ਼ਾਂ ਦੇ ਪੈਕੇਟ ਪਾਰਸਲ ਕੀਤੇ ਹਨ। ਕੇਂਦਰ ਸਰਕਾਰ ‘ਤੇ ਅਨੋਖੀ ਚੋਟ ਕਰਦਿਆਂ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਹਰ ਸਾਲ ਕਰੋੜਾਂ ਨੌਕਰੀਆਂ ਅਤੇ ਮਹਿੰਗਾਈ ਨੂੰ ਨੱਥ ਪਾਉਣ ਦੇ ਵਾਅਦੇ ਕਰਕੇ ਸਰਕਾਰ ਬਣਾਈ ਸੀ ਪਰ ਨੌਕਰੀਆਂ ਦੇਣ ਦੀ ਬਜਾਏ ਕਰੋੜਾਂ ਨੌਜਵਾਨਾਂ ਤੋਂ ਨੌਕਰੀਆਂ ਖੋਹ ਲਈਆਂ ਗਈਆਂ ਹਨ ਅਤੇ ਮਹਿੰਗਾਈ ਬੇਕਾਬੂ ਹੈ। ਆਲੂ-ਪਿਆਜ਼ਾਂ ਸਮੇਤ ਜ਼ਰੂਰੀ ਵਸਤਾਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਹੋ ਚੁੱਕੀ ਹੈ।
Latest article
ਪਹਿਲੇ ਪੜਾਅ ਅਧੀਨ ਮੁਕੰਮਲ ਕੀਤੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾ ਕਰਵਾਏ ਜਾਣ :...
ਅਧਿਕਾਰੀਆਂ ਨੂੰ ਪਹਿਲੇ ਪੜਾਅ ਅਧੀਨ ਮੁਕੰਮਲ ਪ੍ਰਾਜੈਕਟਾਂ ਦੇ ਸਮੁੱਚੇ ਵਰਤੋਂ ਸਰਟੀਫਿਕੇਟ ਤੁਰੰਤ ਪੇਸ਼ ਕਰਨ ਲਈ ਕਿਹਾਜਲੰਧਰ, 16 ਅਪ੍ਰੈਲ (ਰਮੇਸ਼ ਗਾਬਾ)ਸ਼ਹਿਰੀ ਵਾਤਾਵਰਣ ਸੁਧਾਰ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ‘ਤੇ ਚੁੱਕਿਆ ਗਿਆ ਅਹਿਮ ਕਦਮ
ਜੈਤੋ,(ਫਰੀਦਕੋਟ) 16 ਅਪ੍ਰੈਲ (TLT) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ...
ਕੈਪਟਨ ਅਮਰਿੰਦਰ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਆੜ੍ਹਤੀਆਂ ਨੂੰ 151.45 ਕਰੋੜ ਰੁਪਏ ਦੀ...
ਚੰਡੀਗੜ੍ਹ (TLT) - ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਆੜ੍ਹਤੀਆਂ ਨੂੰ 151.45 ਕਰੋੜ ਰੁਪਏ ਦੀ ਬਕਾਇਆ ਰਕਮ...