ਕਿਸਾਨ ਅੰਦੋਲਨ ਦਾ ਰੇਲਵੇ ਨੂੰ ਡਾਹਢਾ ਸੇਕ, 1200 ਕਰੋੜ ਦਾ ਨੁਕਸਾਨ

0
121

ਚੰਡੀਗੜ੍ਹ (TLT News) ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ ਅੰਦੋਲਨ ਕਾਰਨ ਭਾਰਤੀ ਰੇਲਵੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਦਰਅਸਲ ਰੇਲਵੇ ਨੂੰ ਇਨ੍ਹਾਂ ਦਿਨਾਂ ਦੌਰਾਨ 1200 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ।

ਇੱਕ ਹਾਲਾਂਕਿ 23 ਅਕਤੂਬਰ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਮਾਲ ਗੱਡੀਆਂ ਨੂੰ ਇਜਾਜ਼ਤ ਦੇ ਦਿੱਤੀ ਸੀ ਪਰ ਰੇਲਵੇ ਵੱਲੋਂ ਮਾਲ ਗੱਡੀਆਂ ‘ਤੇ ਵੀ ਬ੍ਰੇਕ ਲਾ ਲਈ ਗਈ ਤੇ ਪੂਰਨ ਤੌਰ ‘ਤੇ ਰੇਲ ਸੇਵਾ ਦੀ ਬਹਾਲੀ ਲਈ ਪੰਜਾਬ ਸਰਕਾਰ ਨੂੰ ਕਿਹਾ ਗਿਆ।

ਰੇਲਵੇ ਦੇ ਅੰਕੜਿਆਂ ਮੁਤਾਬਕ ਕਿਸਾਨ ਅੰਦੋਲਨ ਦਾ ਰੇਲਵੇ ਨੂੰ ਆਰਥਿਕ ਤੌਰ ‘ਤੇ ਗਹਿਰਾ ਸੇਕ ਲੱਗਾ ਹੈ। ਪ੍ਰਦਰਸ਼ਨ ਕਾਰਨ 2,225 ਤੋਂ ਜ਼ਿਆਦਾ ਮਾਲ ਗੱਡੀਆਂ ਨਹੀਂ ਚੱਲ ਸਕੀਆਂ। ਅਜਿਹੇ ‘ਚ ਰੇਲਵੇ ਨੂੰ ਹੁਣ ਤਕ 1200 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ। ਇਸ ਦੇ ਬਾਵਜੂਦ ਅਜੇ ਪੰਜਾਬ ‘ਚ ਰੇਲ ਸੇਵਾਵਾਂ ਦੀ ਬਹਾਲੀ ਲਈ ਸਥਿਤੀ ਸਪਸ਼ਟ ਨਹੀਂ ਹੋ ਸਕੀ। ਬੇਸ਼ੱਕ ਕਿਸਾਨਾਂ ਨੇ 20 ਨਵੰਬਰ ਤਕ ਮਾਲ ਗੱਡੀਆਂ ਲੰਘਣ ਦੀ ਇਜਾਜ਼ਤ ਦੇ ਦਿੱਤੀ ਹੈ।