ਬਠਿੰਡਾ ‘ਚ ਵਿਅਕਤੀ ਨੇ ਆਪਣੇ ਰਿਸ਼ਤੇਦਾਰਾਂ ‘ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਇਕ ਦੀ ਮੌਤ

0
82

ਬਠਿੰਡਾ, 6 ਨਵੰਬਰ (TLT News)- ਬਠਿੰਡਾ ਦੇ ਕਸਬਾ ਭਗਤਾ ਭਾਈਕਾ ਵਿਖੇ ਇਕ ਵਿਅਕਤੀ ਨੇ ਆਪਣੇ ਰਿਸ਼ਤੇਦਾਰਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੌਰਾਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ, ਜਦਕਿ ਇਕ ਲੜਕੀ ਦੀ ਮੌਤ ਹੋ ਗਈ। ਸਾਰੇ ਜ਼ਖ਼ਮੀਆਂ ਨੂੰ ਬਠਿੰਡਾ ਦੇ ਇਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਮ੍ਰਿਤਕ ਲੜਕੀ ਕੁੱਝ ਸਮਾਂ ਪਹਿਲਾਂ ਹੀ ਵਿਦੇਸ਼ ਤੋਂ ਪਰਤੀ ਸੀ। ਇਹ ਝਗੜਾ ਘਰੇਲੂ ਜਾਇਦਾਦ ਦਾ ਦੱਸਿਆ ਜਾ ਰਿਹਾ ਹੈ।