ਗੋਇਲ ਨੇ ਤਿਉਹਾਰਾਂ ਦੇ ਮੱਦੇਨਜ਼ਰ ਟਰੇਨਾਂ ਨੂੰ ਚਲਾਉਣ ਅਤੇ ਰੇਲਵੇ ਸਿਸਟਮ ਦੀ ਸੁਰੱਖਿਆ ਦੀ ਪੰਜਾਬ ਸਰਕਾਰ ਕੋਲ ਕੀਤੀ ਅਪੀਲ

0
1209

ਨਵੀਂ ਦਿੱਲੀ, 7 ਨਵੰਬਰ (TLT News)- ਤਿਉਹਾਰਾਂ ਦੇ ਮੱਦੇਨਜ਼ਰ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਸਰਕਾਰ ਨੂੰ ਸੂਬੇ ‘ਚ ਆਉਣ ਵਾਲੀਆਂ ਅਤੇ ਇੱਥੋਂ ਦੂਜੀ ਥਾਂ ‘ਤੇ ਜਾਣ ਵਾਲੀਆਂ ਸਾਰੀਆਂ ਟਰੇਨਾਂ ਨੂੰ ਚਲਾਉਣ ਦੀ ਆਗਿਆ ਦੇਣ ਅਤੇ ਰੇਲਵੇ ਸਿਸਟਮ ਦੀ ਸੁਰੱਖਿਆ ਨੂੰ ਯਕੀਨੀ ਬਣਾÀਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਛਠ ਪੂਜਾ, ਦਿਵਾਲੀ ਅਤੇ ਗੁਰਪੁਰਬ ਵਰਗੇ ਤਿਉਹਾਰਾਂ ‘ਚ ਯਾਤਰਾ ਕਰਨਾ ਚਾਹੁੰਦੇ ਹਨ। ਇਸ ਲਈ ਪੰਜਾਬ ਸਰਕਾਰ ਕੋਲ ਅਪੀਲ ਹੈ ਕਿ ਟਰੇਨਾਂ ਦੇ ਸੰਚਾਲਨ ਦੀ ਆਗਿਆ ਦੇਵੇ ਤਾਂ ਜੋ ਮਾਲ ਅਤੇ ਯਾਤਰੀ ਗੱਡੀਆਂ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਸਕਣ। ਗੋਇਲ ਨੇ ਨਾਲ ਹੀ ਇਹ ਵੀ ਕਿਹਾ ਕਿ ਯਾਤਰੀਆਂ, ਰੇਲਵੇ ਸਟਾਫ਼ ਅਤੇ ਬੁਨਿਆਦੀ ਢਾਂਚੇ ਲਈ ਦੀ ਸੁਰੱਖਿਆ ਦੇ ਲਿਹਾਜ਼ ਨਾਲ ਪਰਿਚਾਲਨ ਲਈ ਸਾਰੇ ਟਰੈਕ, ਸਟੇਸ਼ਨ ਅਤੇ ਰੇਲਵੇ ਪ੍ਰਾਪਰਟੀਆਂ ਖ਼ਾਲੀਆਂ ਹੋਣੀਆਂ ਚਾਹੀਦੀਆਂ ਹਨ।