ਜ਼ਿਲ੍ਹਾ ਅੰਮ੍ਰਿਤਸਰ ਦੇ 17 ਸਮਾਰਟ ਸਕੂਲ ਮੁੱਖ ਮੰਤਰੀ ਪੰਜਾਬ ਨੇ ਕੀਤੇ ਲੋਕ ਅਰਪਣ

0
141

ਅੰਮ੍ਰਿਤਸਰ, 7 ਨਵੰਬਰ (TLT News)- ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਵਿਭਾਗ ਵਲੋਂ ਸਮੇਂ ਦੇ ਹਾਣੀ ਬਣਾਉਣ ਨੂੰ ਲੈ ਕੇ ਚਲਾਈ ਸਿੱਖਿਆ ਸੁਧਾਰ ਲਹਿਰ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ 17 ਸਰਕਾਰੀ ਸਮਾਰਟ ਸਕੂਲਾਂ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਆਨਲਾਈਨ ਵਿਧੀ ਰਾਹੀ ਲੋਕ ਅਰਪਣ ਕੀਤਾ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਵਲੋਂ ਜ਼ਿਲ੍ਹੇ ਦੇ 31 ਪ੍ਰਾਇਮਰੀ ਸਕੂਲਾਂ ਦੇ 219 ਵਿਦਿਆਰਥੀਆਂ ਨੂੰ ਟੈਬਲੇਟ ਦੇਣ ਦੀ ਰਸਮੀ ਸ਼ੁਰੂਆਤ ਵੀ ਕੀਤੀ ਗਈ।