ਫ਼ਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ਤੋਂ ਸਾਢੇ ਤਿੰਨ ਕਿਲੋ ਤੋਂ ਵਧ ਹੈਰੋਇਨ ਅਤੇ ਇਕ ਪਿਸਤੌਲ ਬਰਾਮਦ

0
166

ਫ਼ਾਜ਼ਿਲਕਾ, 7 ਨਵੰਬਰ (TLT News)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਫ਼ਾਜ਼ਿਲਕਾ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਤੌਲ ਬਰਾਮਦ ਕੀਤਾ ਹੈ। ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਅਤੇ ਸੀ. ਆਈ. ਏ. ਦੇ ਇੰਚਾਰਜ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ 4 ਨਵੰਬਰ ਨੂੰ ਸੀ .ਆਈ. ਏ. ਸਟਾਫ਼ ਵਲੋਂ ਦੋ ਵਿਅਕਤੀਆਂ ਕੁਲਵੰਤ ਸਿੰਘ ਉਰਫ਼ ਕੰਤਾ ਵਾਸੀ ਪਿੰਡ ਅਸਮਾਨ ਵਾਲਾ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਨਿਜ਼ਾਮ ਵਾਲਾ ਥਾਣਾ ਆਰਫ਼ ਕੇ, ਜ਼ਿਲ੍ਹਾ ਫ਼ਿਰੋਜ਼ਪੁਰ ਨੂੰ 120 ਗ੍ਰਾਮ ਹੈਰੋਇਨ ਅਤੇ 60,000 ਰੁਪਏ ਡਰੱਗ ਮਨੀ ਅਤੇ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਤੋਂ ਪੁੱਛ-ਗਿੱਛ ਤੋਂ ਬਾਅਦ ਇਨ੍ਹਾਂ ਦੀ ਨਿਸ਼ਾਨ ਦੇਹੀ ‘ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਚੌਕੀ ਬਾਰੇ ਕਾ ਤੋਂ 3 ਕਿਲੋ 546 ਗ੍ਰਾਮ ਹੈਰੋਇਨ ਅਤੇ ਇਕ ਪਿਸਤੌਲ ਬਰੇਟਾ ਮੈਡ ਇਨ ਇਟਲੀ ਬਰਾਮਦ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਲੋਕ ਵ੍ਹਟਸਐਪ ‘ਤੇ ਪਾਕਿਸਤਾਨ ਨਸ਼ਾ ਤਸਕਰਾਂ ਤੋਂ ਨਸ਼ੇ ਦੀ ਖੇਪ ਨੂੰ ਭਾਰਤ ‘ਚ ਮੰਗਵਾਉਂਦੇ ਸਨ।ਉਨ੍ਹਾਂ ਦੱਸਿਆ ਇਨ੍ਹਾਂ ਵਿਅਕਤੀਆਂ ‘ਤੇ ਪਹਿਲਾਂ ਵੀ ਹੈਰੋਇਨ ਅਤੇ ਜਾਅਲੀ ਕਰੰਸੀ ਦੇ ਮਾਮਲੇ ਦਰਜ ਹਨ। ਫੜੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ ਬਣਦੀ ਹੈ।