ਦਿ ਜਲੰਧਰ ਪ੍ਰੋਫੈਸ਼ਨਲ ਫੋਟੋਗ੍ਰਾਫਰ ਐਸੋਸੀਏਸ਼ਨ (ਰਜਿ.) ਵੱਲੋਂ 2021 ਦਾ ਕਲੰਡਰ ਰਿਲੀਜ਼ ਕੀਤਾ ਗਿਆ

0
338

ਪ੍ਰਸ਼ਾਸ਼ਨ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪ੍ਰਦੂਸ਼ਣ ਰਹਿਤ ਅਤੇ ਗ੍ਰੀਨ ਦਿਵਾਲੀ ਮਨਾਉਣੀ ਚਾਹੀਦੀ ਹੈ-ਰਮੇਸ਼ ਗਾਬਾ
ਜਲੰਧਰ (TLT News)
ਦਿ ਜਲੰਧਰ ਪ੍ਰੋਫੈਸ਼ਨਲ ਫੋਟੋਗ੍ਰਾਫਰ ਐਸੋਸੀਏਸ਼ਨ (ਰਜਿ.) ਵੱਲੋਂ ਦਿਵਾਲੀ ਨੂੰ ਮੁੱਖ ਰੱਖਦੇ ਹੋਏ ਮਾਂ ਲਕਸ਼ਮੀ ਦਾ 2021 ਦਾ ਕਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰਿੰਟ ਐਂਡ ਇਲੈਕਟ੍ਰਾਨਿਕ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰਪਾਲ ਅਤੇ ਸੀਨੀਅਰ  ਫੋਟੋ ਜਰਨਲਿਸਟ ਕਰਮਵੀਰ ਸੰਧੂ ਵਿਸ਼ੇਸ਼ ਤੌਰ ਤੇ ਪਹੁੰਚੇ।। ਇਸ ਮੌਕੇ ਦਿ ਜਲੰਧਰ ਪ੍ਰੋਫੈਸ਼ਨਲ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਗਾਬਾ ਨੇ ਦਿਵਾਲੀ ਦੀਆਂ  ਸਾਰੇ ਫੋਟੋਗ੍ਰਾਫਰ ਭਰਾਵਾਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਸ਼ਾਸ਼ਨ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪ੍ਰਦੂਸ਼ਣ ਰਹਿਤ ਅਤੇ ਗ੍ਰੀਨ ਦਿਵਾਲੀ ਮਨਾਉਣੀ ਚਾਹੀਦੀ ਹੈ। ਇਸ ਮੌਕੇ ਜਰਨਲ  ਸਕੱਤਰ ਰਮੇਸ਼ ਹੈਪੀ , ਸਲਾਹਕਾਰ ਟਿੰਕੂ ਪੰਡਿਤ, ਕਮਲ ਗੰਭੀਰ, ਰਿਸ਼ੀ ਸ਼ਰਮਾ, ਸੁਰਿੰਦਰ ਵਰਮਾ, ਸੁਰਿੰਦਰ ਸਿੰਘ ਹਰਸਹਾਏ, ਰਾਜੇਸ਼ ਵਰਮਾ, ਸੁਖਵਿੰਦਰ ਸਿੰਘ ਵਿੱਕੀ, ਅਸ਼ਵਨੀ ਕੁਮਾਰ, ਓਂਕਾਰ ਸਾਹਿਲ, ਸੁਨੀਲ ਢੀਂਗਰਾ, ਸੰਜੀਵ ਕੁਮਾਰ, ਰਾਜ ਕੁਮਾਰ, ਦਲਜੀਤ ਸਿੰਘ ਆਦਿ ਮੌਜੂਦ ਸਨ।