ਕਾਰ ਅਤੇ ਐਕਟਿਵਾ ਵਿਚਾਲੇ ਹੋਈ ਭਿਆਨਕ ਟੱਕਰ ‘ਚ ਤਿੰਨ ਜ਼ਖ਼ਮੀ

0
82

ਗੁਰੂਹਰਸਹਾਏ, 12 ਨਵੰਬਰ (TLT News)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਨਜ਼ਦੀਕ ਅੱਜ ਇਕ ਕਾਰ ਅਤੇ ਐਕਟਿਵਾ ਵਿਚਾਲੇ ਹੋਈ ਟੱਕਰ ‘ਚ ਐਕਟਿਵਾ ਸਵਾਰ 2 ਔਰਤਾਂ ਅਤੇ ਇਕ ਬੱਚਾ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕਾਜਲ ਪੁੱਤਰੀ ਚੰਨਾ (28), ਲੱਭੋ ਪੁੱਤਰ ਚੰਨਾ (4) ਅਤੇ ਰਾਜ ਕੌਰ ਪਤਨੀ ਚੰਨਾ (36) ਵਾਸੀ ਧਰਮਕੋਟ ਆਪਣੀ ਐਕਟਿਵਾ ‘ਤੇ ਸਵਾਰ ਹੋ ਕੇ ਫ਼ਿਰੋਜ਼ਪੁਰ ਵੱਲ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਐਕਟਿਵਾ ਦੀ ਟੱਕਰ ਇਕ ਕਾਰ ਨਾਲ ਹੋ ਗਈ। ਇਸ ਹਾਦਸੇ ‘ਚ ਤਿੰਨੋਂ ਜ਼ਖਮੀ ਹੋ ਗਏ। ਤਿੰਨਾਂ ਨੂੰ ਸਿਵਲ ਹਸਪਤਾਲ ਗੁਰੂਹਰਸਹਾਏ ‘ਚ ਦਾਖ਼ਲ ਕਰਾਇਆ ਗਿਆ, ਜਿੱਥੋਂ ਕਿ ਗੰਭੀਰ ਹਾਲਤ ਦੇ ਚੱਲਦਿਆਂ ਉਨ੍ਹਾਂ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ।