ਪੰਜਾਬ ਯੂਨੀਵਰਸਿਟੀ ‘ਚ ਜਲਦ ਕਰਾਈਆਂ ਜਾਣ ਚੋਣਾਂ, ਕੈਪਟਨ ਨੇ ਉਪ ਰਾਸ਼ਟਰਪਤੀ ਨੂੰ ਲਿਖੀ ਚਿੱਠੀ

0
36

ਚੰਡੀਗੜ੍ਹ/ਅਜਨਾਲਾ, 13 ਨਵੰਬਰ (TLT News) – ਰਾਜ ਦੀ ਕੋਵਿਡ ਸਥਿਤੀ ਵਿਚ ਸੁਧਾਰ ਦਾ ਹਵਾਲਾ ਦਿੰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੂੰ ਲਿਖਿਆ ਹੈ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਲਈ ਛੇਤੀ ਚੋਣਾਂ ਕਰਾਈਆਂ ਜਾਣ। ਕਿਉਂਕਿ ਪੋਲਿੰਗ ‘ਚ ਅਣਉੱਚਿਤ ਦੇਰੀ ਨਾਲ ਸੰਸਥਾ ਦੇ ਪ੍ਰਤੀਨਿਧੀਆਂ ‘ਚ ਨਾਰਾਜ਼ਗੀ ਪੈਦਾ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਉਪ ਰਾਸ਼ਟਰਪਤੀ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ।