ਨੌਜਵਾਨ ਦੀ ਭੇਦਭਰੀ ਹਾਲਤ ‘ਚ ਮੌਤ

0
39

ਬਟਾਲਾ, 17 ਨਵੰਬਰ (TLT News)- ਬਟਾਲਾ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਸਰੂਪਵਾਲੀ ਖ਼ੁਰਦ ਦੇ ਇਕ ਨੌਜਵਾਨ ਕੁਲਦੀਪ ਸਿੰਘ ਦੀ ਭੇਦਭਰੀ ਹਾਲਤ ‘ਚ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਡਾ ਗੁਆਂਢੀ ਰਿਸ਼ਤੇਦਾਰਾਂ ਨਾਲ ਪਾਣੀ ਦਾ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਲੰਘੇ ਦਿਨ ਕੁਲਦੀਪ ਸਿੰਘ ਦੀ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਸ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਬਟਾਲਾ ‘ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।