ਵਿਧਵਾ ਔਰਤ ਵਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਬੈਂਸ ‘ਤੇ ਲਗਾਏ ਜਬਰ ਜਨਾਹ ਦੇ ਦੋਸ਼ਾਂ ਦੀ ਜਾਂਚ ਸ਼ੁਰੂ

0
34

ਲੁਧਿਆਣਾ, 17 ਨਵੰਬਰ (TLT)- ਸਥਾਨਕ ਈਸ਼ਰ ਸਿੰਘ ਨਗਰ ‘ਚ ਰਹਿੰਦੀ ਇਕ ਵਿਧਵਾ ਔਰਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਜਬਰ ਜਨਾਹ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਰਾਕੇਸ਼ ਅਗਰਵਾਲ ਵਲੋਂ ਇਸ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਜੁਆਇੰਟ ਕਮਿਸ਼ਨਰ ਮੈਡਮ ਕੰਵਰ ਦੀਪ ਕੌਰ ਨੂੰ ਜਾਂਚ ਕਰਨ ਉਪਰੰਤ ਰਿਪੋਰਟ ਦੇਣ ਲਈ ਕਿਹਾ ਗਿਆ ਹੈ, ਜਦਕਿ ਵਿਧਾਇਕ ਬੈਂਸ ਵਲੋਂ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ।