ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ‘ਚ ਇਕ ਦੀ ਮੌਤ, ਇਕ ਹੋਰ ਜ਼ਖ਼ਮੀ

0
43

ਸਰਾਏ ਅਮਾਨਤ ਖਾਂ, 18 ਨਵੰਬਰ (TLT News)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ‘ਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਕਰੀਬ 9 ਵਜੇ ਇਕ ਨਿੱਜੀ ਕੰਪਨੀ ਦੀ ਬੱਸ ਰਾਜੇ ਤਾਲ ਤੋਂ ਨੌਸ਼ਹਿਰਾ ਢਾਲਾ ਨੂੰ ਆ ਰਹੀ ਸੀ। ਰਫ਼ਤਾਰ ਤੇਜ਼ ਹੋਣ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਇਸ ਦੀ ਸਾਹਮਣਿਓਂ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਗੁਰਜੰਟ ਸਿੰਘ ਬਾਊ ਪੁੱਤਰ ਸਵ. ਸੰਤੋਖ ਸਿੰਘ ਵਾਸੀ ਪੰਜਵੜ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਵਾਰ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਕਿ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਉੱਧਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।