ਗੁਜਰਾਤ ‘ਚ ਵਾਪਰੇ ਸੜਕ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ

0
120

ਨਵੀਂ ਦਿੱਲੀ, 18 ਨਵੰਬਰ (TLT News)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ‘ਚ ਵਾਪਰੇ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਇਸ ਸਬੰਧੀ ਟਵੀਟ ਕੀਤਾ ਅਤੇ ਲਿਖਿਆ, ”ਵਡੋਦਰਾ ‘ਚ ਵਾਪਰੇ ਹਾਦਸੇ ਤੋਂ ਦੁਖੀ ਹਾਂ। ਮੇਰੀ ਹਮਦਰਦੀ ਉਨ੍ਹਾਂ ਲੋਕਾਂ ਦੇ ਨਾਲ ਹੈ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਲਿਆ ਹੈ ਅਤੇ ਪ੍ਰਮਾਤਮਾ ਕੋਲ ਪ੍ਰਾਰਥਨਾ ਕਰਦਾ ਹਾਂ ਕਿ ਜੋ ਲੋਕ ਜ਼ਖ਼ਮੀ ਹੋਏ ਹਨ, ਉਹ ਜਲਦੀ ਠੀਕ ਹੋ ਜਾਣ। ਹਾਦਸੇ ਵਾਲੀ ਥਾਂ ‘ਤੇ ਪ੍ਰਸ਼ਾਸਨ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।” ਦੱਸਣਯੋਗ ਹੈ ਕਿ ਵਡੋਦਰਾ ‘ਚ ਅੱਜ ਸਵੇਰੇ ਇਕ ਟੈਂਪੂ ਅਤੇ ਡੰਪਰ ਵਿਚਾਲੇ ਹੋਈ ਭਿਆਨਕ ਟੱਕਰ ‘ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਹੋਰ ਜ਼ਖ਼ਮੀ ਹੋਏ ਹਨ।