ਸਮਰਾਲਾ, 18 ਨਵੰਬਰ (TLT News)- ਸਥਾਨਕ ਰੇਲਵੇ ਸਟੇਸ਼ਨ ‘ਤੇ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ 49 ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ‘ਚ ਸ਼ਾਮਿਲ ਅੱਜ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਰੀਬ 55 ਕੁ ਸਾਲਾ ਮ੍ਰਿਤਕ ਕਿਸਾਨ ਗੁਰਮੀਤ ਸਿੰਘ ਮਾਛੀਵਾੜਾ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਸਰਗਰਮ ਵਰਕਰ ਸੀ ਅਤੇ ਕਿਸਾਨ ਸੰਘਰਸ਼ ਦੇ ਪਹਿਲੇ ਦਿਨ ਤੋਂ ਹੀ ਲਗਾਤਾਰ ਸਥਾਨਕ ਸਟੇਸ਼ਨ ‘ਤੇ ਰੇਲ ਟਰੈਕ ਰੋਕਣ ਲਈ ਧਰਨੇ ‘ਚ ਸ਼ਮੂਲੀਅਤ ਕਰਦਾ ਆ ਰਿਹਾ ਸੀ। ਅੱਜ ਸਵੇਰੇ ਜਦੋਂ ਉਹ ਸਟੇਸ਼ਨ ‘ਤੇ ਇਕੱਤਰ ਕਿਸਾਨਾਂ ਨੂੰ ਧਾਰਮਿਕ ਵਿਚਾਰ ਸੁਣਾ ਰਿਹਾ ਸੀ ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਹੈ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੇ ਦੋਵੇਂ ਪੁੱਤਰ ਵਿਦੇਸ਼ ‘ਚ ਹਨ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਦੇ ਤੇਜਿੰਦਰ ਸਿੰਘ ਤੇਜੀ ਰਾਜੇਵਾਲ ਅਤੇ ਹੋਰ ਕਿਸਾਨ ਰੇਲਵੇ ਸਟੇਸ਼ਨ ਪੁੱਜਣੇ ਸ਼ੁਰੂ ਹੋ ਗਏ ਹਨ।
Latest article
ਹੁਸ਼ਿਆਰਪੁਰ ‘ਚ ਕਿਸਾਨਾਂ ਨੇ ਤੀਕਸ਼ਣ ਸੂਦ ਅਤੇ ਸੋਮ ਪ੍ਰਕਾਸ਼ ਦਾ ਕੀਤਾ ਵਿਰੋਧ
ਹੁਸ਼ਿਆਰਪੁਰ, 6 ਫਰਵਰੀ (TLT)- ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਹੁਸ਼ਿਆਰਪੁਰ...
ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਬਾਰਡਰਾਂ ‘ਤੇ ਕਿਸਾਨ ਅੰਦੋਲਨ ਵਾਲੀਆਂ ਥਾਵਾਂ ‘ਤੇ ਰਾਤੀਂ 12 ਵਜੇ...
ਨਵੀਂ ਦਿੱਲੀ, 6 ਫਰਵਰੀ (TLT) ਸੰਘਰਸ਼ਸ਼ੀਲ ਕਿਸਾਨਾਂ ਦੇ ਦੇਸ਼ ਭਰ 'ਚ ਚੱਕਾ ਜਾਮ ਵਿਚਾਲੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਬਾਰਡਰਾਂ 'ਤੇ ਧਰਨਾ-ਪ੍ਰਦਰਸ਼ਨ...
ਕਿਸਾਨ ਵਲੋਂ ‘ਚੱਕਾ ਜਾਮ’ ਦੀ ਤਿਆਰੀ, ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ, 50 ਹਜ਼ਾਰ ਜਵਾਨ...
ਨਵੀਂ ਦਿੱਲੀ (TLT) ਕਿਸਾਨ ਅੰਦੋਲਨ ਦਾ ਅੱਜ 73ਵਾਂ ਦਿਨ ਹੈ ਅਤੇ ਅੱਜ ਦੇਸ਼ ਭਰ ਦੇ ਕਿਸਾਨਾਂ ਵਲੋਂ ਚੱਕਾ ਜਾਮ ਦਾ ਐਲਾਨ ਕੀਤਾ...