ਭਾਰਤ ‘ਚ ਕੋਰੋਨਾ ਦੇ ਮਾਮਲੇ 90 ਲੱਖ ਤੋਂ ਪਾਰ, ਬੀਤੇ 24 ਘੰਟਿਆਂ ਦੌਰਾਨ 584 ਲੋਕਾਂ ਨੇ ਤੋੜਿਆ ਦਮ

0
107

ਨਵੀਂ ਦਿੱਲੀ, 20 ਨਵੰਬਰ-TLT/ ਭਾਰਤ ‘ਚ ਕੋਰੋਨਾ ਦੇ ਮਾਮਲੇ 90 ਲੱਖ ਤੋਂ ਪਾਰ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ 45,882 ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 90,04,366 ਹੋ ਗਈ ਹੈ। ਉੱਥੇ ਹੀ ਬੀਤੇ 24 ਘੰਟਿਆਂ ਦੌਰਾਨ 584 ਮੌਤਾਂ ਤੋਂ ਬਾਅਦ ਦੇਸ਼ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਕੁੱਲ ਅੰਕੜਾ ਵੱਧ ਕੇ 1,32,162 ਹੋ ਗਿਆ ਹੈ।