ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਦਿਵਾ ਕੇ ਘਰ ਜਾ ਰਹੇ ਵਿਅਕਤੀਆਂ ਦੀ ਟਰਾਲੇ ਹੇਠਾਂ ਜਾ ਵੜੀ ਕਾਰ, ਤਿੰਨ ਦੀ ਮੌਤ

0
848

ਬਠਿੰਡਾ, 20 ਨਵੰਬਰ (TLT)- ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਪਿੰਡ ਜੇਠੂਕੇ ਕੋਲ ਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਵਿਅਕਤੀ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਤੋਂ ਮਰੀਜ਼ ਨੂੰ ਛੁੱਟੀ ਦਿਵਾ ਕੇ ਵਾਪਸ ਮਲੇਰਕੋਟਲਾ ਜਾ ਰਹੇ ਸਨ ਕਿ ਇਸੇ ਦੌਰਾਨ ਪਿੰਡ ਜੇਠੂਕੇ ਕੋਲ ਕਾਰ ਟਰਾਲੇ ਨਾਲ ਟਕਰਾਅ ਕੇ ਟਰਾਲੇ ਦੇ ਹੇਠਾਂ ਜਾ ਵੜੀ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਸ ਹਾਦਸੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ