ਟਰੈਕਟਰ ਨੇ ਬਜ਼ੁਰਗ ਨੂੰ ਕੁਚਲਿਆ, ਦੂਜੇ ਦੀ ਟਰੈਕਟਰ ਤੋਂ ਡਿੱਗਣ ਕਾਰਨ ਮੌਤ

0
97

ਲਹਿਰਾਗਾਗਾ, 21 ਨਵੰਬਰ (TLT News)– ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਸੰਗਤੀਵਾਲਾ ਵਿਖੇ ਇਕ ਬਜ਼ੁਰਗ ‘ਤੇ ਟਰੈਕਟਰ ਚੜ੍ਹ ਜਾਣ ਕਾਰਨ ਅਤੇ ਦੂਸਰੇ ਦੀ ਟਰੈਕਟਰ ਤੋਂ ਡਿੱਗ ਜਾਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।ਇਹ ਘਟਨਾ ਬੀਤੀ ਸ਼ਾਮ ਉਸ ਸਮੇਂ ਵਾਪਰੀ ਜਦੋਂ 80 ਸਾਲਾ ਬਜ਼ੁਰਗ ਗੁਰਨਾਮ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਸੰਗਤੀਵਾਲਾ ਧਰਮਸ਼ਾਲਾ ਕੋਲ ਕੁਰਸੀ ਉੱਪਰ ਬੈਠਾ ਸੀ ਕਿ ਇਸੇ ਸਮੇਂ ਦੌਰਾਨ ਟਰੈਕਟਰ ਚੜ੍ਹ ਜਾਣ ਕਾਰਨ ਉਹ ਬੁਰੀ ਤਰ੍ਹਾਂ ਦਰੜਿਆ ਗਿਆ ਅਤੇ ਉਸ ਦੀ ਮੌਤ ਹੋ ਗਈ।ਟਰੈਕਟਰ ਨੂੰ ਘੋਗੜ ਸਿੰਘ ਪੁੱਤਰ ਨੈਬਾ ਸਿੰਘ ਵਾਸੀ ਭਾਈ ਕੀ ਪਿਸ਼ੌਰ ਚਲਾ ਰਿਹਾ ਸੀ ਅਤੇ ਉਸ ਨਾਲ ਬੈਠੇ ਜਗਜੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਸੰਗਤੀਵਾਲਾ ਟਰੈਕਟਰ ਉੱਪਰੋਂ ਡਿੱਗ ਗਿਆ ਅਤੇ ਉਸ ਦੀ ਵੀ ਮੌਤ ਹੋ ਗਈ।ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਵਿਜੈ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਸਹਾਇਕ ਥਾਣੇਦਾਰ ਤਰਸੇਮ ਸਿੰਘ ਕਰ ਰਹੇ ਹਨ।