ਲੁਧਿਆਣਾ, 24 ਨਵੰਬਰ (TLT News)- ਥਾਣਾ ਪੀ. ਏ. ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਮਯੂਰ ਵਿਹਾਰ ‘ਚ ਇਕ ਪ੍ਰਾਪਰਟੀ ਡੀਲਰ ਆਪਣੇ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰਨ ਉਪਰੰਤ ਫ਼ਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪ੍ਰਾਪਰਟੀ ਦਾ ਕੰਮ ਕਰਨ ਵਾਲੇ ਰਾਜੀਵ ਵਲੋਂ ਆਪਣੀ ਪਤਨੀ, ਪੁੱਤਰ, ਨੂੰਹ ਅਤੇ ਪੋਤੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦਾ ਪਤਾ ਅੱਜ ਸਵੇਰੇ ਉਸ ਵੇਲੇ ਲੱਗਿਆ ਜਦੋਂ ਰਾਜੀਵ ਦੇ ਕੁੜਮ ਨੇ ਆਪਣੀ ਲੜਕੀ ਨੂੰ ਫੋਨ ਕੀਤਾ ਪਰ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਫੋਨ ਨਹੀਂ ਚੁੱਕਿਆ, ਜਿਸ ‘ਤੇ ਉਹ ਖ਼ੁਦ ਘਰ ਆ ਗਿਆ ਅਤੇ ਘਰ ‘ਚ ਉਸ ਨੇ ਜਦੋਂ ਲਾਸ਼ਾਂ ਪਈਆਂ ਦੇਖੀਆਂ ਤਾਂ ਇਸ ਸਬੰਧੀ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ। ਇਸ ਏ. ਡੀ. ਸੀ. ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਰਾਜੀਵ ਅਜੇ ਫ਼ਰਾਰ ਹੈ। ਮ੍ਰਿਤਕਾਂ ‘ਚ ਰਾਜੀਵ ਸੂਦ ਦੀ ਪਤਨੀ ਸੁਨੀਤਾ, ਪੁੱਤਰ ਅਸ਼ੀਸ਼, ਨੂੰਹ ਗਰਿਮਾ ਅਤੇ 13 ਸਾਲ ਦਾ ਪੋਤਾ ਸ਼ਾਮਿਲ ਹੈ।
Latest article
ਕੋਰੋਨਾ ਟੀਕਾਕਰਣ ਦੀ ਸ਼ੁਰੂਆਤ, ਪੰਜਾਬ ਸਮੇਤ ਹੋਰ ਸੂਬਿਆਂ ‘ਚ ਸਭ ਤੋਂ ਪਹਿਲਾਂ ਫਰੰਟਲਾਈਨ ਵਰਕਰਾਂ...
Corona vaccine: ਦੇਸ਼ 'ਚ ਦੋ ਕੋਰੋਨਾ ਵੈਕਸੀਨਜ਼ ਨੂੰ ਮਨਜੂਰੀ ਦਿੱਤੀ ਗਈ ਹੈ। ਹੁਣ ਭਾਰਤ 'ਚ ਪਹਿਲੇ ਦਿਨ ਤਿੰਨ ਲੱਖ ਤੋਂ ਜ਼ਿਆਦਾ ਸਿਹਤ...
ਜੋ ਬਾਇਡਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਟਰੰਪ ਛੱਡ ਦੇਣਗੇ ਵਾਸ਼ਿੰਗਟਨ
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਦੇ ਸਹੁੰ ਚੁੱਕ ਸਮਾਗਮ ਵਾਲੇ ਦਿਨ ਯਾਨੀ ਅਗਲੇ...
ਬੈਕਫੁੱਟ ‘ਤੇ ਵਟਸਐਪ, ਆਖਿਰ ਨਵੀਂ ਪ੍ਰਾਈਵੇਸੀ ਪਾਲਿਸੀ ਕੀਤੀ ਮੁਲਤਵੀ
ਹਾਲ ਹੀ 'ਚ ਵਟਸਐਪ ਕੰਪਨੀ ਦੀ ਪ੍ਰਾਈਵੇਸੀ ਪਾਲਿਸੀ ਨੂੰ ਲੈਕੇ ਮੱਚੀ ਹਾਹਾਕਾਰ ਦੇ ਵਿਚ ਵਟਸਐਪ ਨੇ ਐਲਾਨ ਕੀਤਾ ਕਿ ਉਸ ਨੇ ਆਪਣੀ...