ਅਹਿਮਦ ਪਟੇਲ ਦੇ ਦਿਹਾਂਤ ‘ਤੇ ਸੋਨੀਆ ਗਾਂਧੀ ਨੇ ਕਿਹਾ – ਮੈਂ ਇਕ ਦੋਸਤ ਤੇ ਵਫ਼ਾਦਾਰ ਸਹਿਯੋਗੀ ਗੁਆ ਦਿੱਤਾ

0
96

ਨਵੀਂ ਦਿੱਲੀ, 25 ਨਵੰਬਰ -TLT/ ਕਾਂਗਰਸ ਨੇਤਾ ਅਹਿਮਦ ਪਟੇਲ ਦਾ ਬੁੱਧਵਾਰ ਤੜਕੇ 3.30 ਵਜੇ ਦੇ ਕਰੀਬ ਦਿਹਾਂਤ ਹੋ ਗਿਆ। ਉਹ 71 ਸਾਲ ਦੇ ਸਨ। ਕਾਂਗਰਸ ਦੇ ਚਾਣਕਿਆ ਕਹੇ ਜਾਣ ਵਾਲੇ ਅਹਿਮਦ ਪਟੇਲ ਦੇ ਦਿਹਾਂਤ ‘ਤੇ ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਇਕ ਸਹਿਯੋਗੀ ਗੁਆ ਦਿੱਤਾ ਹੈ, ਜਿਸ ਦਾ ਪੂਰਾ ਜੀਵਨ ਕਾਂਗਰਸ ਨੂੰ ਸਮਰਪਿਤ ਸੀ। ਉਨ੍ਹਾਂ ਦੀ ਇਮਾਨਦਾਰੀ, ਸਮਰਪਣ ਤੇ ਕਰਤੱਵ, ਹਮੇਸ਼ਾ ਮਦਦ ਕਰਨ ਦੀ ਕੋਸ਼ਿਸ਼, ਉਦਾਰਤਾ ਵਰਗੇ ਗੁਣ ਸਨ, ਜੋ ਉਨ੍ਹਾਂ ਨੂੰ ਬਾਕੀਆਂ ਨੂੰ ਨਾਲੋਂ ਵੱਖਰਾ ਕਰਦਾ ਸੀ।