ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ ‘ਚ ਲੱਗੇਗਾ ਨਾਈਟ ਕਰਫ਼ਿਊ

0
119

ਚੰਡੀਗੜ੍ਹ, 25 ਨਵੰਬਰ (TLT News)- ਸੂਬੇ ‘ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ ‘ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ ਦਸੰਬਰ ਤੋਂ ਇਹ ਕਰਫ਼ਿਊ ਰਾਤੀਂ 10 ਤੋਂ ਲੈ ਕੇ ਸਵੇਰੇ 5 ਵਜੇ ਤੱਕ ਲੱਗੇਗਾ ਅਤੇ ਕਰਫ਼ਿਊ ਤੋਂ ਪਹਿਲਾਂ 9.30 ਵਜੇ ਤੱਕ ਹੋਟਲਾਂ, ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਨੂੰ ਬੰਦ ਕਰਨਾ ਲਾਜ਼ਮੀ ਹੋਵੇਗਾ। ਨਾਲ ਹੀ ਸਰਕਾਰ ਨੇ ਕੋਰੋਨਾ ਤੋਂ ਬਚਾਅ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ ਅਤੇ ਮਾਸਕ ਨਾ ਪਹਿਨਣ ਵਾਲੇ ਨੂੰ 1000 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ। 15 ਦਸੰਬਰ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਬੈਠਕ ਕੀਤੀ ਜਾਵੇਗੀ, ਜਿਸ ‘ਚ ਅਗਲਾ ਫ਼ੈਸਲਾ ਲਿਆ ਜਾਵੇਗਾ।