ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ

0
36

ਅੰਮ੍ਰਿਤਸਰ, 27 ਨਵੰਬਰ TLT/) –  ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ ਗਿਆ । ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ ਅਤੇ ਜਥੇ ਦੇ ਡਿਪਟੀ ਮੁਖੀ ਗੁਰਮੀਤ ਸਿੰਘ ਬੂਹ ਹਨ । ਜ਼ਿਕਰਯੋਗ ਹੈ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਜਥੇ ਲਈ ਤਿੰਨ ਸੌ ਪੱਚੀ ਸ਼ਰਧਾਲੂਆਂ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਹਨ । ਇਹ ਜਥਾ ਅੱਜ ਅਟਾਰੀ ਵਾਹਗਾ ਸੜਕ ਮਾਰਗ ਰਾਹੀਂ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ ਅਤੇ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ਇੱਕ ਦਸੰਬਰ ਨੂੰ ਵਾਪਸ ਪਰਤ ਆਵੇਗਾ । ਜਥੇ ਦੀ ਰਵਾਨਗੀ ਵੇਲੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਯਾਤਰਾ ਵਿਭਾਗ ਦੇ ਸੁਪਰਡੈਂਟ ਬਲਵਿੰਦਰ ਸਿੰਘ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ ।