ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

0
130

ਜਲੰਧਰ,TLT/-ਵਧੀਕ ਜ਼ਿਲ੍ਹਾ ਮੈਜਿਸਟਰੇਟ (ਏ ਡੀ ਐਮ) ਜਸਬੀਰ ਸਿੰਘ ਨੇ ਸ਼ਨੀਵਾਰ ਨੂੰ ਜਲੰਧਰ ਦਿਹਾਤੀ ਦੇ ਅਧਿਕਾਰ ਖੇਤਰ ‘ਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ¢ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਸਬੀਰ ਸਿੰਘ ਨੇ ਸਮੁੱਚੇ ਫਿਊਲ ਸਟੇਸ਼ਨਾਂ ਅਤੇ ਬੈਂਕਾਂ ‘ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ¢ ਉਨ੍ਹਾਂ ਹੁਕਮ ਦਿੱਤਾ ਕਿ ਫੌਜੀ ਕਰਮਚਾਰੀਆਂ/ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਸਮਾਜ ਦੇ ਹੋਰਨਾਂ ਲੋਕਾਂ ‘ਤੇ ਫੌਜ, ਬੀ. ਐਸ. ਐਫ., ਸੀ. ਆਰ. ਪੀ. ਐਫ. ਅਤੇ ਪੁਲਿਸ ਦੀਆਂ ਵਰਦੀਆਂ ਅਤੇ ਵਾਹਨਾਂ (ਫੌਜੀ ਰੰਗ) ਦੀ ਵਰਤੋਂ ਕਰਨ ‘ਤੇ ਸਖਤ ਪਾਬੰਦੀ ਲਗਾਈ ਜਾਂਦੀ ਹੈ ¢ ਇਕ ਹੋਰ ਹੁਕਮ ‘ਚ ਉਨ੍ਹਾਂ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਸੜਕਾਂ ‘ਤੇ ਪਸ਼ੂਆਂ ਦਾ ਘੁੰਮਣਾ ਦੁਰਘਟਨਾਵਾਂ ਦਾ ਕਾਰਨ ਬਣਦਾ ਹੈ ¢ ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਸੜਕਾਂ ‘ਤੇ ਰੋਕਣਾ ਜ਼ਰੂਰੀ ਹੋ ਗਿਆ ਹੈ ਅਤੇ ਸੀ ਆਰ ਪੀ ਸੀ ਦੀ ਧਾਰਾ 144 ਤਹਿਤ ਉਨ੍ਹਾਂ ਨੂੰ ਦਿੱਤੀ ਗਈ ਸ਼ਕਤੀ ਦੀ ਵਰਤੋਂ ਕਰਦਿਆਂ ਕੀਮਤੀ ਜਾਨਾਂ ਬਚਾਉਣ ਲਈ ਪਸ਼ੂਆਂ ਦੇ ਇਸ ਤਰ੍ਹਾਂ ਘੁੰਮਣ ਨੂੰ ਰੋਕਿਆ ਜਾਣਾ ਜਰੂਰੀ ਹੈ ਇਹ ਹੁਕਮ 31 ਜਨਵਰੀ, 2020 ਤੱਕ ਲਾਗੂ ਰਹਿਣਗੇ ¢