ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ ‘ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

0
61

ਗੁਰੂਹਰਸਹਾਏ, 30 ਨਵੰਬਰ (TLT News)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ‘ਤੇ ਪਿੰਡ ਪਿੰਡੀ ਦੇ ਨਜ਼ਦੀਕ ਇਕ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ ‘ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਾੜੇ ਕਲਾਂ ਦੇ ਰਹਿਣ ਵਾਲਾ ਬਲਜੀਤ ਸਿੰਘ ਆਪਣੇ ਪਿਤਾ ਲਖਵਿੰਦਰ ਸਿੰਘ ਨਾਲ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਵੱਲ ਜਾ ਰਿਹਾ ਸੀ ਤਾਂ ਸਾਹਮਣਿਓਂ ਆ ਰਹੀ ਇਕ ਕਾਰ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਬਲਜੀਤਸਿੰਘ ਦੀ ਮੌਤ ਹੋ ਗਈ ਅਤੇ ਲਖਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੁਕਤਸਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਉੱਧਰ ਹਾਦਸੇ ਤੋਂ ਬਾਅਦ ਕਾਰ ਸਵਾਰ ਮੌਕੇ ‘ਤੇ ਕਾਰ ਛੱਡ ਕੇ ਫ਼ਰਾਰ ਹੋ ਗਿਆ।