ਵਿਆਹ ਦੀਆਂ ਖ਼ੁਸ਼ੀਆਂ ‘ਚ ਸ਼ਾਮਲ ਹੋਣ ਜਾ ਰਹੀ ਬੈਂਡ ਟੀਮ ਦੀ ਗੱਡੀ ਨਾਲ ਵਾਪਰਿਆ ਹਾਦਸਾ, 2 ਦੀ ਮੌਤ ਅਤੇ ਕਈ ਜ਼ਖ਼ਮੀ

0
2739

ਮਾਛੀਵਾੜਾ ਸਾਹਿਬ, TLT- ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ‘ਚ ਸ਼ਾਮਿਲ ਹੋਣ ਜਾ ਰਹੀ ਬੈਂਡ ਟੀਮ ਦੀ ਇਨੋਵਾ ਕਾਰ ਦੀ ਸਰਹਿੰਦ ਨਹਿਰ ਕਿਨਾਰੇ ਤੜਕਸਾਰ ਹੀ ਟਿੱਪਰ ਨਾਲ ਹੋਈ ਜ਼ਬਰਦਸਤ ਟੱਕਰ ‘ਚ 2 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਦੀਪ ਪਾਈਪ ਬੈਂਡ ਟੀਮ ਰਾੜਾ ਸਾਹਿਬ ਦੇ 7 ਮੈਂਬਰ ਇਨੋਵਾ ਕਾਰ ‘ਚ ਸਵਾਰ ਹੋ ਕੇ ਰੋਪੜ ਵਿਖੇ ਇਕ ਸਮਾਗਮ ‘ਚ ਜਾ ਰਹੇ ਸਨ ਕਿ ਸੰਘਣੀ ਧੁੰਦ ਕਾਰਨ ਸਰਹਿੰਦ ਨਹਿਰ ਦੇ ਪਿੰਡ ਜਲਾਹ ਮਾਜਰਾ ਨੇੜੇ ਬੈਂਡ ਟੀਮ ਦੀ ਕਾਰ ਟਿੱਪਰ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਟੀਮ ਦੇ 2 ਮੈਂਬਰਾਂ ਦੀ ਮੌਤ ਹੋ ਗਈ, ਜਦਕਿ 5 ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਇਸ ਹਾਦਸੇ ‘ਚ ਜਾਨ ਗੁਆ ਚੁੱਕੇ 2 ਵਿਅਕਤੀਆਂ ਦੇ ਪਰਿਵਾਰਕ ਮੈਂਬਰ, ਜੋ ਮੌਕੇ ‘ਤੇ ਪੁੱਜੇ ਸਨ, ਦੀ ਹਾਲਤ ਬਹੁਤ ਦੁਖਦਾਈ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਮਾਛੀਵਾੜਾ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।